ਪਰਗਟ ਸਿੰਘ ਕੱਲ੍ਹ ਸਚਿਨ ਪਾਇਲਟ ਨਾਲ ਪਹੁੰਚਣਗੇ ਪੰਜਾਬ; 11 ਅਕਤੂਬਰ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ
Ravi Jakhu
ਚੰਡੀਗੜ੍ਹ, 7 ਅਕਤੂਬਰ, 2026 : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਕੱਲ੍ਹ ਪੰਜਾਬ ਪਹੁੰਚ ਰਹੇ ਹਨ। ਉਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਨਾਲ ਪੰਜਾਬ ਆਉਣਗੇ। ਪੰਜਾਬ ਪਹੁੰਚਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਵੀ ਮੱਥਾ ਟੇਕਣਗੇ।
ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਤੋਂ ਬਾਅਦ, ਪਰਗਟ ਸਿੰਘ 11 ਅਕਤੂਬਰ ਨੂੰ ਰਸਮੀ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਪਾਰਟੀ ਹਾਈਕਮਾਂਡ ਵੱਲੋਂ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸੂਬੇ ਭਰ ਦੇ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ।
- Download Babushahi App
-
-