ਪ੍ਰਧਾਨ ਮੰਤਰੀ ਵਜੋਂ ਭਾਰਤ ਨੂੰ ਨਵੇਂ ਦੌਰ ਵਿੱਚ ਲਿਜਾਣ ਨੂੰ ਅੱਗੇ ਵੱਧ ਰਹੇ ਮੋਦੀ :ਸਤਨਾਮ ਸਿੰਘ ਸੰਧੂ
ਅੰਮ੍ਰਿਤਸਰ ਵਿਖੇ ਪ੍ਰਧਾਨ ਮੰਤਰੀ ਦੇ 25 ਸਾਲ ਪੂਰਾ ਹੋਣ ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪੰਜਾਬ ਪਿਛਲੇ 5 ਸਾਲਾਂ ਵਿੱਚ 10 ਸਾਲ ਪਿੱਛੇ ਗਿਆ- ਸਤਨਾਮ ਸੰਧੂ, ਭਾਜਪਾ ਸਰਕਾਰ ਬਣਨ ਦੀ ਜਤਾਈ ਉਮੀਦ
ਕੁਲਵਿੰਦਰ ਸਿੰਘ
ਅੰਮ੍ਰਿਤਸਰ 07 ਅਕਤੂਬਰ
ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਟੇਟ ਹੈੱਡ ਵਜੋਂ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸੇ ਤਹਿਤ ਅੰਮ੍ਰਿਤਸਰ ਦੇ ਭਾਜਪਾ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਵੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਕੀਤੇ ਗਏ ਸੰਬੋਧਨ ਦਾ ਸਿੱਧਾ ਪ੍ਰਸਾਰਣ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਦੇਖਿਆ ਗਿਆ।
ਪ੍ਰੋਗਰਾਮ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਦਫ਼ਤਰ ਤੋਂ ਹਾਲ ਗੇਟ ਤੱਕ ਯਾਤਰਾ ਵੀ ਕੱਢੀ ਗਈ। ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਸਿਆਸੀ ਸਫ਼ਰ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਏ ਕੰਮਾਂ ਦਾ ਜ਼ਿਕਰ ਕੀਤਾ।
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਨਵਾਂ ਇਤਿਹਾਸ ਸਿਰਜਣ ਵਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਟੇਟ ਹੈੱਡ ਵਜੋਂ ਆਪਣੇ 25 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਯਾਦ ਕਰਵਾਇਆ ਕਿ 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੇਵਾ ਸੰਭਾਲੀ ਸੀ ਅਤੇ ਇਸ ਤੋਂ ਬਾਅਦ ਉਹ ਲਗਾਤਾਰ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ।
ਭਾਜਪਾ ਰਾਜ ਸਭਾ ਮੈਂਬਰ ਨੇ ਕਿਹਾ ਕਿ 25 ਸਾਲ, ਭਾਵ ਸਦੀ ਦਾ ਚੌਥਾ ਹਿੱਸਾ, ਇੱਕ ਲੰਮਾ ਸਮਾਂ ਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੁੱਗ ਪੁਰਸ਼ ਅਤੇ ਲੋਕ ਪੁਰਸ਼ ਵਾਲਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਿੱਚ ਭਾਰਤ ਲਗਾਤਾਰ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਨੇ ਕਈ ਖੇਤਰਾਂ ਵਿੱਚ ਨਵੀਆਂ ਉਚਾਈਆਂ ਹਾਸਲ ਕੀਤੀਆਂ ਹਨ। ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ 10 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਭਾਜਪਾ ਦੀ ਸਰਕਾਰ ਬਣਨ ਦੀ ਉਮੀਦ ਵੀ ਜਤਾਈ ਅਤੇ ਕਿਹਾ ਕਿ ਪਾਰਟੀ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਲਈ ਤਿਆਰ ਹੈ।
- Download Babushahi App
-
-