ਝੋਨੇ ਦੀ ਖ਼ਰੀਦ ਸਬੰਧੀ ਡੀ.ਐੱਫ.ਐੱਸ.ਸੀ ਗੁਰਦਾਸਪੁਰ ਵਲੋਂ ਆੜ੍ਹਤੀਆਂ ਨਾਲ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 7 ਅਕਤੂਬਰ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਡੀ.ਐੱਫ ਐੱਸ.ਸੀ ਗੁਰਦਾਸਪੁਰ ਅਮਨਜੀਤ ਸਿੰਘ ਵਲੋਂ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡੀ.ਐੱਫ ਐੱਸ.ਸੀ ਗੁਰਦਾਸਪੁਰ ਵਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਸੁੱਕਾ ਝੋਨਾ ਲਿਆਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕਟਾਈ ਕਰਨ ਦੀ ਸਖ਼ਤ ਮਨਾਹੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਵਿਚ ਲੋੜੀਂਦੇ ਬਾਰਦਾਨੇ ਸਮੇਤ ਮੰਡੀਆਂ ਵਿਚ ਜ਼ਰੂਰੀ ਪ੍ਰਬੰਧ ਜਿਵੇਂ ਸਾਫ਼-ਸਫਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਆਦਿ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਸੁਨਿਸ਼ਚਿਤ ਕੀਤੇ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
- Download Babushahi App
-
-