ED ਨੇ ਸਾਬਕਾ DIG ਹਰਚਰਨ ਭੁੱਲਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ਤੇ
ਰਿਸ਼ਵਤਖੋਰੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ 'ਤੇ ਈ.ਡੀ. ਦਾ ਸ਼ਿਕੰਜਾ; ਅਦਾਲਤ ਤੋਂ ਹਾਸਲ ਕੀਤਾ ਰਿਮਾਂਡ
Ravi Jakhu
ਚੰਡੀਗੜ੍ਹ, 8 ਅਕਤੂਬਰ, 2026: ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਈਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਅਤੇ ਵਿੱਤੀ ਹੇਰ-ਫੇਰ ਦੀ ਜਾਂਚ ਲਈ ਅਦਾਲਤ ਤੋਂ ਭੁੱਲਰ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਲਿਆ ਹੈ। ਹੁਣ ਕੇਂਦਰੀ ਜਾਂਚ ਏਜੰਸੀ ਈ.ਡੀ. ਇਸ ਮਾਮਲੇ 'ਚ ਬਿਨਾਂ ਹਿਸਾਬ-ਕਿਤਾਬ ਵਾਲੀ ਜਾਇਦਾਦ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰੇਗੀ।
- Download Babushahi App
-
-