ਗੁਰਦਰਸ਼ਨ ਸਿੰਘ ਸੈਣੀ ਵੱਲੋਂ ਹੰਡੇਸਰਾ ਸਰਕਲ ਤੋਂ ਪੰਜਾਬ ਦੀ ਸੱਤਾ ਬਦਲਣ ਦਾ ਹੋਕਾ
*ਜਨਮ ਦਿਨ ਮੌਕੇ 2 ਹਜ਼ਾਰ ਬੀਬੀਆਂ ਨੂੰ ਵੰਡੇ ਸੂਟ, 21 ਦਿਵਿਆਂਗ ਵਿਅਕਤੀਆਂ ਨੂੰ ਦਿੱਤੀਆਂ ਟਰਾਈਸਾਈਕਲਾਂ*
*ਲਾਲੜੂ /9 ਅਕਤੂਬਰ (2026):*
ਹਲਕਾ ਡੇਰਾਬੱਸੀ ਦੇ ਹੰਡੇਸਰਾ ਸਰਕਲ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਇੱਕ ਵੱਡਾ ਇਕੱਠ ਕਰਕੇ ਓਬੀਸੀ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਹਲਕੇ ਦੇ ਸੇਵਾਦਾਰ ਸ. ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਸਿਆਸੀ ਸਰਗਰਮੀ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਸ਼੍ਰੀ ਸੈਣੀ ਨੇ ਆਪਣੇ ਜਨਮ ਦਿਨ ਨੂੰ ਸਿਰਫ ਨਿੱਜੀ ਖੁਸ਼ੀ ਦਾ ਮੌਕਾ ਬਣਾਉਣ ਦੀ ਬਜਾਏ ਸਮਾਜ ਦੇ ਲੋੜਵੰਦ ਵਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਉਪਰਾਲਾ ਕੀਤਾ। ਜਨਮ ਦਿਨ ਨੂੰ ਲੋਕ ਸੇਵਾ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਨੇ ਹਲਕੇ ਦੀਆਂ 2000 ਬੀਬੀਆਂ ਨੂੰ ਸੂਟ ਵੰਡੇ ਅਤੇ 21 ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲਾਂ ਭੇਟ ਕੀਤੀਆਂ।
.jpeg)
ਸਮਾਗਮ ਦੌਰਾਨ ਗੁਰਦਰਸ਼ਨ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ ਅਤੇ ਹੋਰ ਗੰਭੀਰ ਚੁਣੌਤੀਆਂ ਤੋਂ ਬਾਹਰ ਕੱਢਣ ਲਈ ਮਜ਼ਬੂਤ ਅਤੇ ਜਵਾਬਦੇਹ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਅੱਗੇ ਆ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਬਿਹਤਰੀ ਲਈ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ।ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ ਵਾਅਦੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰੇ। ਉਨ੍ਹਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਔਰਤਾਂ ਦਾ ਸਨਮਾਨ ਯਕੀਨੀ ਬਣਾਉਣਾ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਸ਼੍ਰੀ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਰਕਾਰ ਨੂੰ ਲੋਕਾਂ ਸਾਹਮਣੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸੀਬੀਆਈ ਦੀਆਂ ਛਾਪੇਮਾਰੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਉਠਾਇਆ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਕਰਕੇ ਪੰਜਾਬ ਦੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ।
.jpeg)
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਸਹਾਇਤਾ ਨਾਲ ਜੁੜੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਦੇ ਪੁੱਤਰ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਅਤੇ ਪੁਸ਼ਪਿੰਦਰ ਮਹਿਤਾ, ਸਤੀਸ਼ ਜੈਲਦਾਰ , ਮੰਡਲ ਪ੍ਰਧਾਨ ਸੁਖਦੇਵ ਰਾਣਾ, ਮੰਡਲ ਪ੍ਰਧਾਨ ਰਣਵੀਰ ਰਾਣਾ ਬਿੱਟੂ ਜੀ , ਮੰਡਲ ਪ੍ਰਧਾਨ ਸਤਪਾਲ ਬਾਂਸਲ , ਬਲਵਿੰਦਰ ਅੰਟਾਲਾ , ਗੁਲਜ਼ਾਰ ਟਿਵਾਣਾ , ਰਾਜੇਸ਼ ਮਾਸਟਰ , ਦਿਆਲ ਸੈਣੀ , ਸੁਖਵਿੰਦਰ ਸੈਣੀ , ਈਸ਼ਵਰ, ਕੁਸ਼ਲ ਪਾਲ , ਸਨਅਤ ਭਾਰਤਵਾਜ , ਗੁਰਮੀਤ ਟਿਵਾਣਾ , ਦੀਪਕ ਰਾਣਾ , ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
.jpeg)
- Download Babushahi App
-
-