ਦਿੱਲੀ ਪ੍ਰਦਰਸ਼ਨ: 20 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ, 45 ਮੈਟਰੋ ਸਟੇਸ਼ਨ ਬੰਦ, 250 ਰੇਲ ਗੱਡੀਆਂ ਰੱਦ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 10 ਅਕਤੂਬਰ, 2026: ਕੇਂਦਰ ਸਰਕਾਰ ਨੇ ਕੋਕਰੋਚ ਜਨਤਾ ਪਾਰਟੀ (ਸੀ ਜੇ ਪੀ) ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਅੱਜ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਮੱਦੇਨਜ਼ਰ 20 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। 45 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੀਆਂ 250 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।
ਜੰਤਰ ਮੰਤਰ ਦੇ 4 ਕਿਲੋਮੀਟਰ ਦਾਇਰੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
- Download Babushahi App
-
-