ਚੰਡੀਗੜ੍ਹ 'ਚ CEC ਵਿਰੁੱਧ AAP ਦਾ ਜ਼ਬਰਦਸਤ ਪ੍ਰਦਰਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਅਤੇ ਸੋਨੀਆ ਮਾਨ ਸਮੇਤ ਕਈ ਆਗੂ ਲਏ ਹਿਰਾਸਤ 'ਚ
Ravi Jakhu
ਚੰਡੀਗੜ੍ਹ, 10 ਅਕਤੂਬਰ 2026- ਮੁੱਖ ਚੋਣ ਕਮਿਸ਼ਨਰ ਦੇ ਵਿਰੋਧ ਵਿੱਚ ਅੱਜ ਰਾਜਧਾਨੀ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (AAP) ਵੱਲੋਂ ਇੱਕ ਜ਼ਬਰਦਸਤ ਅਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਪੰਜਾਬ ਅਤੇ ਦਿੱਲੀ ਦੇ ਕਈ ਸੀਨੀਅਰ ਲੀਡਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਲ ਹੋਏ।
ਪ੍ਰਦਰਸ਼ਨ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣ ਕਮਿਸ਼ਨਰ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਆਪ ਲੀਡਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਭਾਰੀ ਧੱਕਾਮੁੱਕੀ ਵੇਖਣ ਨੂੰ ਮਿਲੀ।
ਹਾਲਾਤ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਬਲਤੇਜ ਪੰਨੂ, ਸਮਾਜਿਕ ਕਰਮੀ ਤੇ ਅਦਾਕਾਰਾ ਸੋਨੀਆ ਮਾਨ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
- Download Babushahi App
-
-