ਕਾਲਕਾ ਦੀ ਅਗਵਾਈ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੇਂਦਰੀ ਮੰਤਰੀ ਨਾਲ ਮੀਟਿੰਗ
ਨਵੀਂ ਦਿੱਲੀ 10 ਅਕਤੂਬਰ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਮੈਂਬਰਾਂ ਨੇ ਮਿਲ ਕੇ ਕੇਂਦਰੀ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਮੀਟਿੰਗ ਕਰ ਇਥੇ ਸਰਵਉੱਚ ਅਦਾਲਤ ਦੇ ਸੀਨੀਅਰ ਵਕੀਲ ਸਰਦਾਰ ਹਰਵਿੰਦਰ ਸਿੰਘ ਫੂਲਕਾ ਦੇ ਨਿਵਾਸ ਸਥਾਨ 'ਤੇ ਹੋਈ।
ਇਸ ਉੱਚ-ਪੱਧਰੀ ਮੀਟਿੰਗ ਵਿੱਚ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਜੀ.ਐੱਸ. ਸਿਸਤਾਨੀ ਅਤੇ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਸ ਨਾਲ ਮੀਟਿੰਗ ਦੀ ਮਹੱਤਤਾ ਹੋਰ ਵੀ ਵਧ ਗਈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਿੱਖ ਕੌਮ ਦੇ ਅਹਿਮ ਹਿੱਤਾਂ, ਮੌਜੂਦਾ ਸਮਾਜਿਕ ਮੁੱਦਿਆਂ ਅਤੇ ਭਵਿੱਖੀ ਸਹਿਯੋਗ ਨੂੰ ਲੈ ਕੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਜਾ ਗਿਆ।
ਪ੍ਰਧਾਨ ਹਰਮੀਤ ਸਿੰਘ ਕਲਕਾ ਨੇ ਆਸ ਪ੍ਰਗਟਾਈ ਕਿ ਇਹ ਮੀਟਿੰਗ ਨਾਲ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਆਪਸੀ ਸਹਿਯੋਗ ਦੀ ਭਾਵਨਾ ਸਿੱਖ ਸਮਾਜ ਦੀ ਚੜ੍ਹਦੀ ਕਲਾ, ਬਹਤਰੀ ਅਤੇ ਅਧਿਕਾਰਾਂ ਦੀ ਸੁਰੱਖਿਆ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।
- Download Babushahi App
-
-