Breaking- CJP ਨੇ ਐਤਵਾਰ ਨੂੰ ਫਿਰ ਜੰਤਰ-ਮੰਤਰ ਕੂਚ ਕਰਨ ਦਾ ਕੀਤਾ ਐਲਾਨ
Babushahi Network
ਨਵੀਂ ਦਿੱਲੀ, 10 ਅਕਤੂਬਰ 2026- ਕਾਕਰੋਚ ਜਨਤਾ ਪਾਰਟੀ (CJP) ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ CEC ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ, ਉਦੋਂ ਤੱਕ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਪਾਰਟੀ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਆਉਂਦੇ ਐਤਵਾਰ ਨੂੰ ਇੱਕ ਵਾਰ ਫਿਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਦਿੱਲੀ ਦੇ ਜੰਤਰ-ਮੰਤਰ ਵੱਲ ਕੂਚ ਕਰਨਗੇ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੰਗਠਨ ਇੰਚਾਰਜ ਅਜਿੰਕਿਆ ਸ਼ਿੰਦੇ ਨੇ ਪੁਲਿਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦੱਸਿਆ, "ਹਿਰਾਸਤ ਵਿੱਚ ਲਏ ਗਏ ਨੇਤਾ ਅਭਿਜੀਤ ਦੀਪਕੇ ਦੀ ਦਾਦੀ ਦਾ ਦਿਹਾਂਤ ਹੋ ਗਿਆ ਹੈ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਉਨ੍ਹਾਂ ਦਾ ਪਰਿਵਾਰ ਇਸ ਵੱਡੇ ਘਾਟੇ ਬਾਰੇ ਉਨ੍ਹਾਂ ਨੂੰ ਸੂਚਿਤ ਵੀ ਨਹੀਂ ਕਰ ਪਾ ਰਿਹਾ। ਫਿਲਹਾਲ ਕਿਸੇ ਨੂੰ ਇਹ ਵੀ ਨਹੀਂ ਪਤਾ ਕਿ ਅਭਿਜੀਤ ਦੀਪਕੇ ਨੂੰ ਕਿਹੜੀ ਜਗ੍ਹਾ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਵਕੀਲ ਵੀ ਉਨ੍ਹਾਂ ਤੱਕ ਪਹੁੰਚਣ ਵਿੱਚ ਅਸਮਰੱਥ ਹਨ।" ਅਜਿੰਕਿਆ ਸ਼ਿੰਦੇ ਨੇ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਨੂੰ ਤੁਰੰਤ ਪ੍ਰਭਾਵ ਨਾਲ ਅਭਿਜੀਤ ਦੀਪਕੇ ਨੂੰ ਰਿਹਾਅ ਕਰਨਾ ਚਾਹੀਦਾ ਹੈ।
- Download Babushahi App
-
-