ਮਾਤਾ ਬਲਵਿੰਦਰ ਕੌਰ ਅਤੇ ਵਿਧਾਇਕ ਇਆਲੀ ਵੱਲੋਂ ਵਾਰਸ ਪੰਜਾਬ ਦੇ ਤਰਨਤਾਰਨ ਦਫਤਰ ਦਾ ਉਦਘਾਟਨ
ਕੁਲਵਿੰਦਰ ਸਿੰਘ
ਤਰਨਤਾਰਨ/ਅੰਮ੍ਰਿਤਸਰ 11 ਅਕਤੂਬਰ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਝਬਾਲ ਰੋਡ ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈਕੇ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਭਾਈ ਚਮਕੌਰ ਸਿੰਘ ਧੁੰਨ ਅਤੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਖੋਲ੍ਹੇ ਗਏ ਇਸ ਦਫ਼ਤਰ ਦੇ ਮੌਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੀ, ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਇਸ ਤੋਂ ਇਲਾਵਾ ਬੀਬੀ ਮਨਜੀਤ ਕੌਰ ਜੀ, ਸ੍ਰ ਇਕਬਾਲ ਸਿੰਘ ਸੰਧੂ, ਨਵਜੋਤ ਕੌਰ ਲੰਬੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਰਜਿੰਦਰ ਸਿੰਘ ਤਲਵੰਡੀ, ਸ. ਗੁਰਦੇਵ ਸਿੰਘ ਸੰਧੂ, ਬਾਬਾ ਹਰਪ੍ਰੀਤ ਸਿੰਘ, ਡਾਕਟਰ ਪਰਮਜੀਤ ਸਿੰਘ ਨੂਰਦੀਨ, ਡਾਕਟਰ ਅਮਰਜੀਤ ਸਿੰਘ ਜਗਤਪੁਰਾ, ਸ੍ਰ ਦਰਸ਼ਨ ਸਿੰਘ ਜਗਤਪੁਰਾ, ਭਾਈ ਰਣਜੀਤ ਸਿੰਘ ਰਾਣਾ, ਡਾਕਟਰ ਅਜਮੇਰ ਸਿੰਘ ਚੰਬਾ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਜਗਜੋਤ ਸਿੰਘ ਖ਼ਾਲਸਾ, ਸ. ਸਰਤਾਜ ਸਿੰਘ, ਬਾਪੂ ਦਇਆ ਸਿੰਘ ਜੀ, ਸ. ਸੁਖਬੀਰ ਸਿੰਘ ਚੀਮਾ, ਸ. ਮਹਿੰਦਰਪਾਲ ਸਿੰਘ ਤੁੰਗ, ਗੁਰਦੇਵ ਸਿੰਘ ਜੱਜੀ, ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਜ਼ਿਲ੍ਹਾ ਤਰਨਤਾਰਨ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਵਿੱਚ ਮੁੱਖ ਦਫ਼ਤਰ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਦਫ਼ਤਰ ਖੁੱਲ੍ਹਣ ਨਾਲ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਬਣਾਉਣ, ਮੀਟਿੰਗਾਂ ਕਰਨ ਅਤੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਇੱਕ ਸਾਂਝਾ ਕੇਂਦਰ ਮਿਲੇਗਾ। ਇਸ ਦੇ ਨਾਲ ਹੀ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਸਰਗਰਮ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥਕ ਮਸਲਿਆਂ, ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਭਾਰਨ ਲਈ ਜਥੇਬੰਦਕ ਪੱਧਰ ’ਤੇ ਕੰਮ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਨਵੇਂ ਦਫ਼ਤਰ ਨੂੰ ਜ਼ਿਲ੍ਹੇ ਦੇ ਵਰਕਰਾਂ ਅਤੇ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੀ ਸ਼ਮੂਲੀਅਤ ਨੇ ਜ਼ਿਲ੍ਹਾ ਤਰਨਤਾਰਨ ਵਿੱਚ ਪਾਰਟੀ ਦੇ ਸੰਗਠਨਾਤਮਕ ਕੰਮਾਂ ਨੂੰ ਹੋਰ ਵਿਵਸਥਿਤ ਢੰਗ ਨਾਲ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਇਆ।
- Download Babushahi App
-
-