ਦਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਫੌਜਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ:- 11 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਜਾਰੀ ਇਕ ਪ੍ਰੈਸ ਨੋਟ ਵਿੱਚ ਜਾਣਕਾਰੀ ਦੇਂਦਿਆ ਦਸਿਆ ਕਿ ਨਿਹੰਗ ਸਿੰਘਾਂ ਲਈ ਦੁਸਹਿਰੇ ਦਾ ਖਾਸ ਮਹੱਤਵ ਹੈ। ਸਮੁੱਚੇ ਹੀ ਨਿਹੰਗ ਸਿੰਘ ਦਲਾਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਚਮਕੌਰ ਸਾਹਿਬ ਵਿਖੇ ਦੁਸਹਿਰਾ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਮਨਾਇਆ ਜਾਂਦਾ ਹੈ। ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਵਿਖੇ ਦੁਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਸ਼ਾਨਚੀਆਂ ਤੇ ਨਗਾਰਚੀਆਂ ਦੀ ਅਗਵਾਈ ਹੇਠ ਗੁਰਦਆਰਾ ਲੋਹਗੜ੍ਹ ਸਾਹਿਬ ਪਾ: 10ਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਜ਼ੀਰਕਪੁਰ ਜ਼ਿਲ੍ਹਾ ਮੋਹਾਲੀ ਵਿਖੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਬੁੱਢਾ ਦਲ ਪੰਥ ਦੇ ਸਿੰਘਾਂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਚਾਲੇ ਪਾਏ।
ਚਾਲੇ ਪਾਉਣ ਤੋਂ ਪਹਿਲਾਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਅਰਦਾਸ ਕੀਤੀ ਗਈ। ਇਸ ਸਮੇਂ ਪਰਮਜੀਤ ਸਿੰਘ ਬਾਜਵਾ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁ: ਭਜਨਗੜ੍ਹ ਸਾਹਿਬ ਵਿਖੇ ਪੜਾ ਕਰਨਗੀਆਂ ਅਤੇ ਸੰਗਤਾਂ ਲਈ ਲੰਗਰ ਤੇ ਹੋਰ ਪਦਾਰਥਾਂ ਦੀ ਸੇਵਾ ਹੋਵੇਗੀ। ਉਨ੍ਹਾਂ ਕਿਹਾ 20 ਅਕਤੂਬਰ ਨੂੰ ਦੁਸਹਿਰਾ ਮਨਾਇਆ ਜਾਵੇਗਾ ਤੇ 21 ਅਕਤੂਬਰ ਨੂੰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਚੜੇਗਾ, ਜਿਸ ਵਿੱਚ ਸਾਰੀ ਨਿਹੰਗ ਸਿੰਘ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਮੌਕੇ ਬਾਬਾ ਗੁਰਮੁਖ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਸਤਨਾਮ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਗੋਰਾ ਸਿੰਘ, ਬਾਬਾ ਗਗਨਦੀਪ ਸਿੰਘ ਅਤੇ ਬੇਅੰਤ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।
- Download Babushahi App
-
-