ਵੱਡੀ ਖ਼ਬਰ: ਬਠਿੰਡਾ ਦੇ ਪਾਰਕ ਹਸਪਤਾਲ 'ਚ ED ਦੀ ਛਾਪੇਮਾਰੀ, ਵਿੱਤੀ ਰਿਕਾਰਡਾਂ ਦੀ ਜਾਂਚ ਦੇ ਚਰਚੇ
ਅਸ਼ੋਕ ਵਰਮਾ
ਬਠਿੰਡਾ, 12 ਅਕਤੂਬਰ 2026 :ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਮੁਢਲੇ ਤੌਰ ਤੇ ਸਾਹਮਣੇ ਆਇਆ ਹੈ ਕਿ ਈਡੀ ਟੀਮ ਵਿੱਤੀ ਲੈਣ ਦੇਣ ਸਬੰਧੀ ਰਿਕਾਰਡ ਦੀ ਜਾਂਚ ਕਰ ਰਹੀ ਹੈ। ਜੈ ਵੀ ਕਰ ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪਰ ਪਤਾ ਲੱਗਿਆ ਹੈ ਕਿ ਈਡੀ ਨੇ ਪਾਰਕ ਹਸਪਤਾਲ ਦੀਆਂ ਬਾਕੀ ਬਰਾਂਚਾਂ ਤੇ ਵੀ ਛਾਪੇ ਮਾਰੇ ਹਨ। ਸੂਤਰਾਂ ਮੁਤਾਬਿਕ ਜਿਸ ਨਿੱਜੀ ਹਸਪਤਾਲ ਦੀਆਂ ਪੰਜਾਬ ਵਿੱਚ ਦੋ ਦਰਜਨ ਦੇ ਕਰੀਬ ਬਰਾਂਚਾਂ ਹਨ।ਟੀਮ ਸਵੇਰੇ ਕਰੀਬ 9 ਵਜੇ ਸਥਾਨਕ ਪੁਲਿਸ ਦੀ ਮਦਦ ਨਾਲ ਬਠਿੰਡਾ ਦੇ ਵਿਖੇ ਪਾਰਕ ਹਸਪਤਾਲ ਪਹੁੰਚੀ ਅਤੇ ਜਾਂਚ ਦਾ ਕੰਮ ਸ਼ੁਰੂ ਕੀਤਾ ਹੈ।
ਕਾਰਵਾਈ ਦੌਰਾਨ ਹਸਪਤਾਲ ਦੇ ਪ੍ਰਸ਼ਾਸਨਿਕ ਦਫ਼ਤਰਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਹਸਪਤਾਲ ਦੇ ਪ੍ਰਬੰਧਨ ਨਾਲ ਜੁੜੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਹਾਲਾਂਕਿ, ਈਡੀ ਵੱਲੋਂ ਅਜੇ ਤੱਕ ਛਾਪੇਮਾਰੀ ਦੇ ਕਾਰਨਾਂ ਅਤੇ ਇਸ ਨਾਲ ਸਬੰਧਤ ਮਾਮਲੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਸੂਤਰ ਦੱਸਦੇ ਹਨ ਕਿ
ਜਾਂਚ ਦੌਰਾਨ ਹਸਪਤਾਲ ਦੇ ਵਿੱਤੀ ਲੈਣ-ਦੇਣ, ਟੈਕਸ ਭੁਗਤਾਨ ਅਤੇ ਸਰਕਾਰੀ ਯੋਜਨਾਵਾਂ ਤਹਿਤ ਕੀਤੇ ਗਏ ਦਾਅਵਿਆਂ ਨਾਲ ਸਬੰਧਤ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਕੰਪਿਊਟਰਾਂ, ਸਰਵਰਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਵਿੱਚ ਮੌਜੂਦ ਡਿਜੀਟਲ ਡੇਟਾ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ, ਬਿਲਿੰਗ ਰਿਕਾਰਡਾਂ, ਬੈਂਕ ਖਾਤਿਆਂ ਦੇ ਵੇਰਵਿਆਂ ਅਤੇ ਹੋਰ ਦਸਤਾਵੇਜ਼ਾਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਗਿਆ ਹੈ।
- Download Babushahi App
-
-