ਵਿਜੈ ਦਾਨਵ ਨੇ ਡੋਰ ਟੂ ਡੋਰ ਮੁਹਿੰਮ ਤਹਿਤ ਸਰਕਾਰ ਦੇ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਕਰਾਇਆ ਜਾਣੂੰ
ਪੰਜਾਬ ਦੇ ਲੋਕਾਂ ਸਰਕਾਰ ਦੇ ਕੀਤੇ ਕੰਮਾਂ ’ਤੇ ਮੋਹਰ ਲਾ ਕੇ ਫ਼ਿਰ ਤੋਂ ਆਪ ਪਾਰਟੀ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣਗੇ : ਵਿਜੈ ਦਾਨਵ
ਜਗਰਾਓ(ਦੀਪਕ ਜੈਨ)
ਅੱਜ ਚੇਅਰਮੈਨ ਦਲਿਤ ਵਿਕਾਸ ਬੋਰਡ ਵਿਜੈ ਦਾਨਵ ਵਲੋਂ ਪਿੰਡ ਲੰਮੇ ਹਲਕਾ ਜਗਰਾਉਂ ਵਿਖੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ, ਲੋਕ-ਪੱਖੀ ਫ਼ੈਸਲਿਆਂ ਅਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਬਾਰੇ ਲੋਕਾਂ ਨੂੰ ਜਾਣੂੰ ਕਰਾਇਆ ਗਿਆ। ਇਸ ਦੌਰਾਨ ਜਿਥੇ ਪਿੰਡ ਵਾਸੀਆਂ ਦਾ ਉਨ੍ਹਾਂ ਨੂੰ ਭਰਵਾਂ ਸਹਿਯੋਗ ਮਿਲਿਆ ਉਥੇ ਹੀ ਵੱਖ ਵੱਖ ਜਥੇਬੰਦੀਆਂ ਵਲੋਂ ਵਿਜੈ ਦਾਨਵ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨਾਂ ਪਿੰਡਾਂ ਦੇ ਵਸਨੀਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਨੂੰ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਵੱਲੋਂ ਸਾਲ 2022 ਵਿੱਚ ਦਿੱਤੀਆਂ ਗਈਆਂ ਗਾਰੰਟੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਗਰੂਕ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕਈ ਉਪਰਾਲੇ ਕੀਤੇ ਗਏ ਹਨ ਜਿਸ ਵਿੱਚ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਿਹਤ ਬੀਮਾ ਕਾਰਡ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਵਰਗੇ ਅਹਿਮ ਮੁੱਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਜੁੜਨਾ ਅਤੇ ਉਨ੍ਹਾਂ ਤੱਕ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਲੋਕਤੰਤਰ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਉਨ੍ਹਾਂ ਦਾ ਭਰੋਸਾ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਨਤਾ ਪੂਰਨ ਸਹਿਯੋਗ ਮਿਲ ਰਹੇ ਤੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦਾ ਸਮੇਂ ਵਿਚ ਸਭ ਤੋਂ ਹਰਮਨ ਪਿਆਰੇ ਨੇਤਾ ਹਨ ਕਿਉਂਕਿ ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਵਿਰੋਧੀਆਂ ਨੂੰ ਵੀ ਸੋਚੀ ਪਾਇਆ ਹੋਇਆ ਹੈ ਤੇ ਪੰਜਾਬ ਵਿਚ ਫ਼ਿਰ ਤੋਂ ਆਮ ਆਦਮੀ ਪਾਰਟੀ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਜਗਰਾਉਂ ਨੂੰ ਪਹਿਲਾਂ ਨੂੰ ਜਿਆਦਾ ਹੋਰ ਵੀ ਸੁੰਦਰ ਤੇ ਖੂਬਸੁਰਤ ਬਣਾਇਆ ਜਾ ਸਕੇ। ਇਸ ਮੌਕੇ ਇੰਦਰਜੀਤ ਸਿੰਘ ਲੰਮਾ, ਜੀਵਨ ਸਿੰਘ, ਸ਼ਿੰਦਰਪਾਲ ਸਿੰਘ, ਨੰਨੂ ਸਿੰਗਲਾ, ਸਾਗਰ ਕੌਲ, ਅਮਨਦੀਪ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਲੰਟੀਅਰ, ਪੰਚ, ਸਰਪੰਚ ਤੇ ਸੀਨੀਅਰ ਆਗੂ ਹਾਜਰ ਸਨ।
- Download Babushahi App
-
-