ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਬੋਲੇ- ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਇੱਕ ਵੀ ਸ਼ਬਦ ਗ਼ਲਤ ਨਹੀਂ ਬੋਲਿਆ
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਨੂੰ ਤਲਬ ਕਰਨ ਦੇ ਹੁਕਮ ਮਗਰੋਂ ਆਪ ਵਿਧਾਇਕ ਗਿਆਸਪੁਰਾ ਦਾ ਬਿਆਨ, ਕਿਹਾ- ਦਿੱਲੀ ਮੁੱਦੇ ਤੋਂ ਧਿਆਨ ਭਟਕਾ ਰਹੀ ਸ਼੍ਰੋਮਣੀ ਕਮੇਟੀ
ਖੰਨਾ (ਰਵਿੰਦਰ ਢਿੱਲੋਂ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤਲਬ ਕਰਨ ਦੇ ਹੁਕਮਾਂ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ’ਤੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਦਿੱਲੀ ਨਾਲ ਜੁੜੇ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਇੱਕ ਵੀ ਗਲਤ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਪੂਰਾ ਸਤਿਕਾਰ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦਿੱਲੀ ਨਾਲ ਸਬੰਧਤ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- Download Babushahi App
-
-