ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਤਰਨ ਤਾਰਨ 30 ਅਕਤੂਬਰ 2026 : ਤਰਨ ਤਾਰਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਐਸਐਸਪੀ ਸੁਰੇੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਰਨ ਤਾਰਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸਖ਼ਤ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ
ਇਸ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ , ਇਸ ਤੋਂ ਇਲਾਵਾ ਵਾਹਨਾਂ ਦੀਆਂ ਡਿੱਗੀਆਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ , ਇਸ ਚੈਕਿੰਗ ਦਾ ਮੁੱਖ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ
ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ
ਐਸਐਸਪੀ ਸੁਰੇੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਚੌਕਸੀ ਜਾਰੀ ਹੈ , ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ
- Download Babushahi App
-
-