"ਨਸ਼ਾ ਵਿਰੋਧੀ ਕਾਰਕੁਨ ਦਾ ਕਤਲ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ" : ਸੁਨੀਲ ਜਾਖੜ
ਚੰਡੀਗੜ੍ਹ, 13 ਅਕਤੂਬਰ, 2026: ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਹੋਏ ਕਤਲ ਨੂੰ ਲੈ ਕੇ ਪੰਜਾਬ ਦੀ 'ਆਪ' ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਦੇ ਦਾਅਵਿਆਂ ਦਾ ਅਸਲ ਸੱਚ ਉਜਾਗਰ ਕਰ ਦਿੱਤਾ ਹੈ।
ਸੁਨੀਲ ਜਾਖੜ ਨੇ ਸਵਾਲ ਉਠਾਇਆ ਕਿ ਜਦੋਂ ਪਿਛਲੇ ਦਿਨੀਂ ਡੀਜੀਪੀ ਨੇ ਖ਼ੁਦ ਮੰਨਿਆ ਸੀ ਕਿ ਪੰਜਾਬ ਵਿੱਚ ਮੈਡੀਕਲ ਨਸ਼ਾ ਵਧ ਰਿਹਾ ਹੈ, ਤਾਂ ਸਰਕਾਰ ਨੇ ਇਸ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕੇ ਹਨ? ਉਨ੍ਹਾਂ ਡਰੱਗ ਇੰਸਪੈਕਟਰਾਂ ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੈਡੀਕਲ ਨਸ਼ੇ ਨੂੰ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਾਂ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਜਾਖੜ ਨੇ ਕਿਹਾ ਕਿ ਭਾਵੇਂ ਉਹ ਕਾਗ਼ਜ਼ੀ ਮੁੱਖ ਮੰਤਰੀ ਬਣੇ ਰਹਿਣ, ਪਰ ਪੰਜਾਬ ਪ੍ਰਤੀ ਜਵਾਬਦੇਹੀ ਉਨ੍ਹਾਂ ਦੀ ਹੀ ਬਣਦੀ ਹੈ।
- Download Babushahi App
-
-