Big Breaking: ਰਾਜਵੀਰ ਘੁੰਮਣ ਦੇ ਮਾਮਲੇ ’ਚ ED ਦੀ ਐਂਟਰੀ, ECIR ਦਰਜ
Ravi Jakhu
ਚੰਡੀਗੜ੍ਹ, 13 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ, ਈਡੀ ਵੱਲੋਂ ਜਲੰਧਰ ਵਿੱਚ ਇਸ ਮਾਮਲੇ ਸਬੰਧੀ ECIR ਦਰਜ ਕਰ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਈਡੀ ਨੇ ਵੀ ਇਸ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੀਬੀਆਈ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਤੋਂ ਰੋਕਣ ਸਬੰਧੀ ਅੰਤਰਿਮ ਰਾਹਤ ਦਿੱਤੀ ਸੀ। ਹਾਲਾਂਕਿ, ਇਸ ਹੁਕਮ ਦਾ ਦਾਇਰਾ ਅਤੇ ਈਡੀ ਦੀ ਕਾਰਵਾਈ ’ਤੇ ਇਸ ਦੇ ਸੰਭਾਵੀ ਅਸਰ ਬਾਰੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ। ਹੁਣ ਇਸ ਮਾਮਲੇ ਵਿੱਚ ਈਡੀ ਦੀ ਕਥਿਤ ਕਾਰਵਾਈ ਨਾਲ ਜਾਂਚ ਦਾ ਘੇਰਾ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
- Download Babushahi App
-
-