ਹਲਕਾ ਜਗਰਾਉਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਜੈ ਦਾਨਵ
ਜਗਰਉ (ਦੀਪਕ ਜੈਨ)
ਹਲਕਾ ਜਗਰਾਉਂ ਨਿਵਾਸੀਆਂ ਦਾ ਇਕ ਵਫ਼ਦ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਿਜੈ ਦਾਨਵ ਦੀ ਅਗਵਾਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਿਜੈ ਦਾਨਵ ਵਲੋਂ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਡੀ ਸੀ ਲੁਧਿਆਣਾ ਨਾਲ ਡੂੰਘੀ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਹਲਕਾ ਜਗਰਾਉਂ ਵਾਸੀਆਂ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਵੀ ਡੀ ਸੀ ਲੁਧਿਆਣਾ ਨੂੰ ਜਾਣੂੰ ਕਰਾਇਆ ਗਿਆ। ਇਸ ਦੌਰਾਨ ਡੀ ਸੀ ਵਲੋਂ ਵਿਜੈ ਦਾਨਵ ਤੇ ਉਨ੍ਹਾਂ ਦੇ ਨਾਲ ਆਏ ਜਗਰਾਉਂ ਨਿਵਾਸੀਆਂ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਪੂਰਨ ਭਰੋਸਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੈ ਦਾਨਵ ਨੇ ਦੱਸਿਆ ਕਿ ਕਿ ਸੂਬੇ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਕਿਉਂਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿਚ 1,100 ਤੋਂ ਵੱਧ ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ ਤੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ 90 ਫੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਤੇ ਇਸ ਤੋਂ ਇਲਾਵਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਸਿੱਧੇ ਖਾਤਿਆਂ ਵਿਚ ਦਿੱਤੇ ਜਾ ਰਹੇ ਹਨ, ਸਰਕਾਰ ਨੇ 70, 800 ਤੋਂ ਵੱਧ ਸਰਕਾਰੀ ਭਰਤੀਆਂ ਕੀਤੀਆਂ ਹਨ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਤੇ ਸਮਾਜ ਦੇ ਹਰੇਕ ਵਰਗ ਪਾਰਟੀ ਨਾਲ ਜੁੜਦਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰ ਨੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੁਝ ਨਹੀਂ ਕੀਤਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜ ਵਿਚ ਹਰ ਵਰਗ ਲਈ ਸਹੂਲਤਾਂ ਦੇ ਕੇ ਸਰਕਾਰ ਨੇ ਸਾਬਤ ਕੀਤਾ ਹੈ ਕਿ ਸੂਬੇ ਅੰਦਰ ਆਮ ਲੋਕਾਂ ਦੀ ਸਰਕਾਰ ਹੈ, ਜੋ ਕਿ ਉਨ੍ਹਾਂ ਦੀਆਂ ਦੁੱਖ਼ ਤਕਲੀਫਾਂ ਨੂੰ ਸਮਝਣ ਦੇ ਨਾਲ-ਨਾਲ ਪੰੰਜਾਬ ਦੀ ਜਨਤਾ ਦੇ ਭਲੇ ਲਈ ਕੰਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮ’ ਤੇ ਮੋਹਰ ਲਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ।
- Download Babushahi App
-
-