ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਇੱਕ ਦਿਨ ਦੀ ਛੁੱਟੀ ਦਾ ਐਲਾਨ
ਕੁਲਵਿੰਦਰ ਸਿੰਘ
ਅੰਮ੍ਰਿਤਸਰ 14 ਅਕਤੂਬਰ 2026- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਅੰਮ੍ਰਿਤਸਰ ਜਿਲੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 27 ਅਕਤੂਬਰ ਦਿਨ ਮੰਗਲਵਾਰ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇ ਪੀ ਸਿਨਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਸਰਕਾਰੀ ਦਫਤਰ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।
- Download Babushahi App
-
-