ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਜ਼ਿਲ੍ਹਾ ਜਗਰਾਓਂ ਵਿੱਚ ਭਾਜਪਾ ਵੱਲੋਂ ਪ੍ਰਦਰਸ਼ਨ
ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਐੱਸ ਡੀ ਐੱਮ ਰਾਹੀਂ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਜਗਰਾਓਂ, 14 ਅਕਤੂਬਰ, 2026:(ਦੀਪਕ ਜੈਨ)
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ’ਤੇ ਬੁੱਧਵਾਰ ਨੂੰ ਜ਼ਿਲ੍ਹਾ ਜਗਰਾਓਂ ਵਿੱਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਐੱਸ ਡੀ ਐੱਮ ਜਗਰਾਓਂ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਭਾਜਪਾ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਭਾਜਪਾ ਨੇ ਮੰਗ ਪੱਤਰ ਵਿੱਚ ਕਿਹਾ ਕਿ ਪਰਵਿੰਦਰ ਸਿੰਘ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। 13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ।
ਪਾਰਟੀ ਨੇ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਤਲ ਕਾਂਡ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਡਾ: ਰਾਜਿੰਦਰ ਸ਼ਰਮਾ, ਸਤੀਸ਼ ਕੁਮਾਰ ਪੱਪੂ, ਸੁਮਿਤ ਅਰੋੜਾ, ਅਜੀਤ ਸਿੰਘ ਅਖਾੜਾ, ਰਾਜ ਵਰਮਾ, ਦਿ੍ਰਪਣ ਸਾਹਨੀ, ਵਿਵੇਕ ਭਾਰਦਵਾਜ, ਟੋਨੀ ਵਰਮਾ, ਅਨਿਲ ਕੁਮਾਰ ਸ਼ੰਟੀ, ਗੌਰਵ ਗੁਪਤਾ , ਡਾ: ਨਿਰਮਲ ਭੁੱਲਰ, ਸੁਰੇਸ਼ ਗਰਗ, ਰਾਜਨ ਕੁਮਾਰ ਰਵੀ, ਅਭੀ ਗੋਇਲ, ਗੋਰਾ ਕਾਉਂਕੇ, ਰਾਕੇਸ਼ ਹੈਪੀ, ਅਨੋਜ ਸ਼ਰਮਾ ਪੁਲਕਿਤ ਲੂੰਬਾ ਸੁਖਮਿੰਦਰ ਸਿੰਘ ਆਦਿ ਭਾਜਪਾ ਵਰਕਰ ਹਾਜ਼ਰ ਸਨ।
- Download Babushahi App
-
-