ਭਾਜਪਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਦਫਤਰ ਦਾ ਕੀਤਾ ਗਿਆ ਘਿਰਾਓ
*ਰੋਸ ਪ੍ਰਦਰਸ਼ਨ ਦੌਰਾਨ ਦਿੱਤਾ ਮੰਗ ਪੱਤਰ*
*ਪਰਮਿੰਦਰ ਛੋਟੇ ਦੇ ਪਰਿਵਾਰ ਨੂੰ ਇਨਸਾਫ਼ ਅਤੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ*
*ਬਰਨਾਲਾ, 14 ਅਕਤੂਬਰ 2026- ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਮੰਗ ਰੱਖੀ ਗਈ ਕਿ ਮਾਨਸਾ ਵਿਖੇ ਹੋਏ *ਪਰਮਿੰਦਰ ਛੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਇਸ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ।*
ਭਾਜਪਾ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਵੀ ਨਸ਼ਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸਦੀ ਆਵਾਜ਼ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਬਾ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਸਰਕਾਰ ਦੇ ਅਧੀਨ ਕੰਮ ਕਰਦੀ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੀ.ਬੀ.ਆਈ. ਤੋਂ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਧੀ ਇਕ ਮੋਤੀ ਨੇ ਕਿਹਾ ਕਿ ਅੱਜ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ
ਇਸ ਮੌਕੇ ਆਗੂਆਂ ਨੇ *ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਾ ਸਮਰਥਨ* ਕਰਨ ਦਾ ਵੀ ਐਲਾਨ ਕੀਤਾ।
- Download Babushahi App
-
-