ਅੰਮ੍ਰਿਤਸਰ ਵਿੱਚ ਪੰਜਾਬ ਬੰਦ ਨੂੰ ਭਰਵਾ ਹੁੰਗਾਰਾ, ਵੱਖ ਵੱਖ ਜਥੇ ਬੰਦਿਆਂ ਵੱਲੋਂ ਸੜਕਾਂ ਤੇ ਮੁਜ਼ਾਹਰੇ ਅਤੇ ਅਰਥੀ ਫੂਕ ਪ੍ਰਦਰਸ਼ਨ
ਸਰਕਾਰਾਂ ਨਸ਼ੇ ਖ਼ਤਮ ਨਹੀਂ ਕਰ ਸਕੀਆਂ, ਤਾਂ ਹੀ ਲੋਕ ਉਤਰੇ ਸੜਕਾਂ ਤੇ ਭੋਮਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ 15 ਅਕਤੂਬਰ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦਾ ਅੰਮ੍ਰਿਤਸਰ ਵਿੱਚ ਵੱਡਾ ਅਸਰ ਵੇਖਣ ਨੂੰ ਮਿਲਿਆ ਜਿਆਦਾਤਰ ਬਾਜ਼ਾਰ ਅਤੇ ਦਫਤਰ ਬੰਦ ਨਜ਼ਰ ਆਏ
ਬੀਤੇ ਕੱਲ ਮਾਨਸਾ ਵਿਖੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਬਣਾਈ ਗਈ ਕਮੇਟੀ ਵੱਲੋਂ ਅੱਜ 15 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਲੋਕਾਂ ਨੂੰ ਕਾਰੋਬਾਰ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਦਾ ਸਮਰਥਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਸੀ ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਆਈਪੀਐਸ ਹਰਮਨ ਬੀਰ ਸਿੰਘ ਗਿੱਲ ਆਪਣੀਆਂ ਵੱਖ ਵੱਖ ਪੁਲਿਸ ਪਾਰਟੀਆਂ ਨਾਲ ਗਸ਼ਤ ਕਰਦੇ ਹੋਏ ਨਜ਼ਰ ਆਏ ਸੀਪੀ ਅੰਮ੍ਰਿਤਸਰ ਨੇ ਕਿਹਾ ਕਿ ਸਵੇਰ ਤੋਂ ਲੈ ਕੇ ਹੁਣ ਤੱਕ ਸ਼ਾਂਤਮਈ ਮਾਹੌਲ ਚੱਲ ਰਿਹਾ ਹੈ ਅਤੇ ਕਿਸੇ ਨੂੰ ਵੀ ਹੁੱਲੜਬਾਜ ਅਤੇ
ਜਬਰਨ ਦੁਕਾਨਾਂ ਬੰਦ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਅੰਮ੍ਰਿਤਸਰ ਦੀਆਂ ਸੜਕਾਂ ਤੇ ਕੁੱਲ 15 ਵਰਦੀਧਾਰੀ ਪੰਜਾਬ ਪੁਲਿਸ ਦੇ ਨੌਜਵਾਨ ਤੈਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੇ ਵੀ ਮਾੜੇ ਹਾਲਾਤ ਵਾਲਾ ਮਾਹੌਲ ਨਾ ਬਣੇ
ਅੱਜ ਸਵੇਰ ਤੋਂ ਹੀ ਵੱਖ ਵਖ ਜਥੇਬੰਦੀਆਂ ਜਿਸ ਵਿੱਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਰਸ ਪੰਜਾਬ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਅਤੇ ਹੋਰ ਜਥੇਬੰਦੀਆਂ ਵੱਲੋਂ ਸੜਕਾਂ ਉੱਤੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ
ਝੋਟੇ ਦੇ ਕਾਤਲ ਵੱਲੋਂ ਕਤਲ ਤੋਂ ਪਹਿਲਾਂ ਫੋਨ ਤੇ ਗੱਲ ਕਰਨ ਵਾਲੇ ਦੇ ਵੀ ਹੋਵੇ ਪੜਤਾਲ
ਇਸ ਮੌਕੇ ਗੱਲਬਾਤ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਅੱਜ ਸਰਕਾਰਾਂ ਵੱਲੋਂ ਨਸ਼ੇ ਨੂੰ ਰੋਕਣ ਦਾ ਅਭਿਆਨ ਅਸਫਲ ਰਿਹਾ ਹੈ ਤਾਂ ਹੀ ਲੋਕ ਸੜਕਾਂ ਤੇ ਉਤਰੇ ਹਨ ਅਤੇ ਅੱਜ ਦੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਣਾ ਇਸ ਦਾ ਵੱਡਾ ਸਬੂਤ ਹੈ ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਵੱਲੋਂ ਕਤਲ ਤੋਂ ਪਹਿਲਾਂ ਜਿਸ ਵਿਅਕਤੀ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਉਸ ਵਿਅਕਤੀ ਦੀ ਪੜਤਾਲ ਵੀ ਹੋਣੀ ਚਾਹੀਦੀ ਹੈ ਅਤੇ ਉਸ ਉੱਤੇ ਵੀ ਬਰਾਬਰ ਦੀ ਕਾਰਵਾਈ ਹੋਣੀ ਚਾਹੀਦੀ ਹੈ ਅਸ਼ਵਨੀ ਕੁਮਾਰ ਦਾ ਘਰ ਢਾਉਣ ਤੇ ਬੋਲਦੇ ਹੋਏ ਪੋਮਾਨ ਨੇ ਕਿਹਾ ਕਿ ਲੋਕਾਂ ਦੇ ਰੋਹ ਤੋਂ ਬਾਅਦ ਅਸ਼ਵਨੀ ਕੁਮਾਰ ਦਾ ਘਰ ਢਾਇਆ ਗਿਆ ਜਦਕਿ ਅਸ਼ਵਨੀ ਕੁਮਾਰ ਉੱਤੇ ਇਸ ਤੋਂ ਪਹਿਲਾਂ ਵੀ ਕਾਰਵਾਈ ਕੀਤੀ ਜਾ ਸਕਦੀ ਸੀ ਜੋ ਕਿ ਨਹੀਂ ਕੀਤੀ ਗਈ
ਗੋਲਡਨ ਗੇਟ ਤੇ ਫੂਕਿਆ ਸਰਕਾਰ ਦਾ ਪੁਤਲਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ ਉੱਤੇ ਵੱਡਾ ਮੁਜਾਇਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰ ਸਰਵਣ ਸਿੰਘ ਪਧੇਰ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪੰਜ ਸਾਲਾਂ ਵਿੱਚ ਖਤਮ ਨਾ ਕਰ ਸਕਣ ਕਰਕੇ ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਆਪਣੇ ਅਹੁਦੇ ਤੋਂ ਹਟ ਜਾਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਜਥੇਬੰਦੀ ਪੂਰੇ ਵਿੱਚ ਰੋਸ ਮਾਰਚ ਕੱਢੇਗੀ ਅਤੇ ਲੋਕਾਂ ਨੂੰ ਆਪਣੇ ਅਦਾਰੇ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕਰੇਗੀ
ਪਲਵਿੰਦਰ ਮਾਹਲ ਨੇ ਡੀਐਸਪੀ ਅਜਨਾਲਾ ਤੇ ਝੂਠੇ ਬਿਆਨ ਕਰਵਾਉਣ ਦੇ ਲਾਏ ਦੋਸ਼
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਵੱਲੋਂ ਵੀ ਇੱਕ ਵੱਡਾ ਰੋਸ ਮਾਰਚ ਕੱਢਿਆ ਗਿਆ ਅਤੇ ਮੌਜੂਦਾ ਸਰਕਾਰ ਖਿਲਾਫ ਨਾਅਰੇਬਾਜ਼ ਕੀਤੀ ਗਈ। ਗੱਲਬਾਤ ਕਰਦੇ ਹੋਏ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਰੇਹੜੀ ਫੜੀ ਵਾਲਿਆਂ ਤੋਂ ਲੈ ਕੇ ਦੁਕਾਨਦਾਰਾਂ ਨੇ ਆਪ ਮੁਹਾਰੇ ਹੀ ਦੁਕਾਨਾਂ ਰੇਹੜੀਆਂ ਅਤੇ ਦਫਤਰਾਂ ਨੂੰ ਬੰਦ ਰੱਖਿਆ ਹੈ
ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਇਸ ਇਸ਼ਾਰੇ ਨੂੰ ਸਮਝ ਲੈਣਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਨੂੰ ਆਪ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਬੀਤੇ ਦਿਨੀ ਪਿੰਡ ਮਾਹਲ ਹਲਕਾ ਅਜਨਾਲਾ ਵਿੱਚ ਇੱਕ ਦਲਿਤ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਨੌਜਵਾਨ ਦੀ ਮੌਤ ਹੋ ਗਈ ਸੀ ਪਲਵਿੰਦਰ ਸਿੰਘ ਮਾਹਲ ਨੇ ਇਲਜ਼ਾਮ ਲਗਾਇਆ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਕਰਕੇ ਹੋਈ ਹੈ ਪਰ ਅਜਨਾਲਾ ਹਲਕਾ ਦੇ ਡੀਐਸਪੀ ਵੱਲੋਂ ਜਬਰਦਸਤੀ ਪਰਿਵਾਰਕ ਮੈਂਬਰਾਂ ਨੂੰ ਚੌਕੀ ਵਿੱਚ ਬੁਲਾ ਕੇ ਉਹਨਾਂ ਕੋਲੋਂ ਨੌਜਵਾਨ ਦੀ ਮੌਤ ਦਾ ਕਾਰਨ ਹਾਰਟ ਅਟੈਕ ਬੁਲਵਾਇਆ ਗਿਆ ਉਹਨਾਂ ਕਿਹਾ ਕਿ ਜਲਦੀ ਹੀ ਇਸ ਘਟਨਾ ਉਹਨਾਂ ਦੀ ਜਥੇਬੰਦੀ ਵੱਲੋਂ ਪੜਦਾ ਚੁੱਕਿਆ ਜਾਵੇਗਾ।
- Download Babushahi App
-
-