ਡਾਕਟਰ ਰਾਜ ਕੁਮਾਰ ਵੇਰਕਾ ਨੇ ਨਸ਼ੇ ਮਾਮਲੇ ਵਿੱਚ ਸੁਪਰੀਮ ਕੋਰਟ ਨੂੰ ਦਖਲ ਦੇਣ ਦੀ ਕੀਤੀ ਅਪੀਲ
ਕੇਂਦਰ ਅਤੇ ਸੂਬਾ ਸਰਕਾਰ ਤੇ ਲਾਏ ਵੱਡੇ ਇਲਜਾਮ
ਕੁਲਵਿੰਦਰ ਸਿੰਘ
ਅੰਮ੍ਰਿਤਸਰ 15 ਅਕਤੂਬਰ
ਕਾਂਗਰਸ ਦੇ ਸੀਨੀਅਰ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਤੇ ਇੱਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਪੰਜਾਬ ਸੂਬੇ ਦੀ ਭਗਵੰਤ ਮਾਨ ਸਰਕਾਰ ਦੋਹਾਂ ਨੂੰ ਘੇਰਦੇ ਹੋਏ ਨਸ਼ਾ ਰੋਕਣ ਤੋਂ ਅਸਮਰੱਥ ਦੱਸਿਆ ਹੈ।
ਉਹਨਾਂ ਨੇ ਦੋਸ਼ ਲਾਇਆ ਕਿ ਦੋਵੇਂ ਸਰਕਾਰਾਂ ਨਸ਼ਾ ਰੋਕਣ ਵਿੱਚ ਅਸਫਲ ਰਹੀਆਂ ਹਨ ਸੂਬਾ ਸਰਕਾਰ ਤੇ ਇਲਜ਼ਾਮ ਲਾਉਂਦੇ ਹੋਏ ਉਹਨਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਘਰ ਘਰ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਨੌਜਵਾਨਾਂ ਦੇ ਮਾਂ ਬਾਪ ਚਿੰਤਤ ਨਜ਼ਰ ਆ ਰਹੇ ਹਨ ਅਤੇ ਪੰਜਾਬ ਦੇ ਲੋਕ ਦੁੱਖ ਅਤੇ ਪਰੇਸ਼ਾਨੀ ਨਾਲ ਭਰੇ ਹੋਏ ਹਨ।
ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆ ਨੂੰ ਮੌਜੂਦਾ ਸਰਕਾਰ ਦੇ ਖਿਲਾਫ ਇਕੱਠੇ ਹੋ ਕੇ ਨਸ਼ੇ ਦੇ ਖਿਲਾਫ ਇੱਕ ਅਭਿਆਨ ਚਲਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਇਆ ਜਾ ਸਕੇ
ਇਸ ਤੋਂ ਇਲਾਵਾ ਉਨਾਂ ਨੇ ਜੁਡੀਸ਼ਰੀ ਅਤੇ ਵਿਸ਼ੇਸ਼ਕਰ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਅਪੀਲ ਕੀਤੀ ਉਹਨਾਂ ਕਿਹਾ ਕਿ ਜਦੋਂ ਸਰਕਾਰਾਂ ਕੋਈ ਕੰਮ ਕਰਨ ਵਿੱਚ ਅਸਮਰਥ ਹੋ ਜਾਂਦੀਆਂ ਹਨ ਤਾਂ ਉਸ ਮੌਕੇ ਨਿਆ ਪ੍ਰਣਾਲੀ ਦੇ ਅਹੁਦੇਦਾਰਾਂ ਨੂੰ ਠੋਸ ਕਦਮ ਚੁੱਕਣ ਦੀ ਜਰੂਰਤ ਹੁੰਦੀ ਹੈ
ਉਹਨਾਂ ਜਿੱਥੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੇ ਨਸ਼ਾ ਨਾ ਰੋਕਣ ਦੇ ਦੋਸ਼ ਲਾਏ ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਤਾਂ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ ਅਤੇ ਇਸ ਵਾਰ ਵੀ ਪਹਿਲੇ ਵਾਂਗ ਹੀ ਚੱਲੇਗੀ ਅਤੇ ਚਲੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ੇ ਤੋਂ ਕੱਢਣ ਲਈ ਜਨਤਾ ਦੇ ਇੱਕ ਵੱਡੇ ਅਭਿਆਨ ਦੀ ਜਰੂਰਤ ਹੈ
- Download Babushahi App
-
-