ਮਰੀਜ਼ ਸਾਵਧਾਨ ਰਹਿਣ : ਸਿਵਲ ਹਸਪਤਾਲ ਬਠਿੰਡਾ ਦਾ ਪਹਿਲਾਂ ਵਾਲਾ ਸਮਾਂ ਬਦਲਿਆ
ਅਸ਼ੋਕ ਵਰਮਾ
ਬਠਿੰਡਾ, 15 ਅਕਤੂਬਰ 2026 :ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਹਸਪਤਾਲ ਸਵੇਰੇ 9:00ਵਜੇ ਤੋਂ ਦੁਪਹਿਰ 3:00 ਵਜੇ ਤੱਕ ਓਪੀਡੀ ਸੇਵਾਵਾਂ ਲਈ ਖੁੱਲ੍ਹੇ ਰਹਿਣਗੇ । ਇਹ ਨਵਾਂ ਸਮਾਂ ਮਿਤੀ 16 ਅਕਤੂਬਰ ਤੋਂ ਲਾਗੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਅਤੇ ਸੁਵਿਧਾਜਨਕ ਢੰਗ ਨਾਲ ਇਲਾਜ ਮਿਲ ਸਕੇ। ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਜਾਰੀ ਰਹਿਣਗੀਆਂ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਮੇਂ ਅਨੁਸਾਰ ਹੀ ਹਸਪਤਾਲ ਆਉਣ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾਉਣ।
- Download Babushahi App
-
-