ਬਰਨਾਲਾ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ; ਦੋ ਦੀ ਮੌਤ
Kamaljeet Singh
ਬਰਨਾਲਾ, 17 ਅਕਤੂਬਰ, 2026: ਪੰਜਾਬ ਦੇ ਬਰਨਾਲਾ ਵਿਖੇ ਇੱਕ ਆਊਟਲੈੱਟ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ ਇੱਕ ਮੋਟਰਸਾਈਕਲ ਸਵਾਰ ਅਤੇ ਦੂਜਾ ਕਾਰ ਚਾਲਕ ਸ਼ਾਮਲ ਹੈ, ਜਿਨ੍ਹਾਂ ਦੀ ਉਮਰ ਲਗਭਗ 42 ਸਾਲ ਅਤੇ 50 ਸਾਲ ਦੱਸੀ ਜਾ ਰਹੀ ਹੈ। ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਹਾਦਸੇ ਤੋਂ ਤੁਰੰਤ ਬਾਅਦ ਚਾਰਾਂ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਦੋ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਦੇ ਐਮਰਜੈਂਸੀ ਡਾਕਟਰ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-