ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲਾ ਪੱਧਰੀ ਤਲਵਾਰਬਾਜੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ 17 ਅਕਤੂਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ- ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਆਸ-ਪਾਸ ਦੇ ਇਲਾਕੇ ਵਿੱਚ ਰੋਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਪ੍ਰਿੰਸੀਪਲ ਐਸ.ਬੀ.ਨਾਯਰ ਜੀ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਹੋਏ ਚਾਰ ਰੋਜਾ ਮੁਕਾਬਲਿਆਂ ਦੌਰਾਨ ਅੰਡਰ- 14 ਦੇ ਖਿਡਾਰੀ ਹਰਗੁਣਦੀਪ ਸਿੰਘ ਪਸਨਾਵਾਲ ਨੇ ਫੋਇਲ- ਇਵੈਂਟ ਫੈਂਸਿੰਗ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਖਾਸ ਮੁਕਾਮ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਬਰੇ- ਫੈਂਸਿੰਗ ਅੰਡਰ- 14 ਦੇ ਖਿਡਾਰੀ ਗੁਰਪ੍ਰਤਾਪ ਸਿੰਘ,ਵਾਸੀ ਕਾਹਨੂੰਵਾਨ ਨੇ ਵੀ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਿਤ ਕੀਤਾ ਹੈ।
ਸਕੂਲ ਪਹੁੰਚਣ ਤੇ ਸਾਰੇ ਹੋਣਹਾਰ ਜੇਤੂ ਅਤੇ ਭਾਗੀਦਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਫੈਂਸਿੰਗ ਕੋਚ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸ਼ਲਾਂਘਾ ਕੀਤੀ ਗਈ।
ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਸੱਚੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਡੀ.ਪੀ ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ,ਮੈਡਮ ਨੇਹਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
- Download Babushahi App
-
-