ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਤੋਂ ਮਹੱਲਾ ਕੱਢਣਗੀਆਂ
ਅੰਮ੍ਰਿਤਸਰ:-17 ਅਕਤੂਬਰ 2026 : ਪਰੰਪਰਾਗਤ ਤਿਉਹਾਰ ਦੁਸਹਿਰੇ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਿਲ ਨਗਰ ਸਾਹਿਬ ਨਾਂਦੇੜ ਵਿਖੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਸਹਿਰਾ ਮਹੱਲਾ ਕੱਢਿਆ ਜਾਵੇਗਾ। ਗੁ: ਭਜਨਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ, ਸ੍ਰੀ ਗੁਰੂ ਦਸਮ ਗ੍ਰੰਥ ਸਾਹਿਬ ਜੀ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਜਾਣਗੇ। 21 ਅਕਤੂਬਰ ਦਿਨ ਬੁੱਧਵਾਰ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ।
ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਖੁਲ੍ਹੀ ਗਰਾਊਂਡ ਵਿੱਚ ਪੁਜੇਗਾ, ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਵਾਉਣਗੇ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕਰਨਗੇ। ਨਿਹੰਗ ਸਿੰਘ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨ ਕੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰਨਗੇ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟਣਗੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਉਣਗੇ ਅਤੇ ਵੱਧ ਤੋਂ ਵੱਧ ਕਿੱਲੇ੍ਹ ਪੁੱਟਣ ਤੇ ਇਨਾਮ ਪ੍ਰਾਪਤ ਕਰਨਗੇ। ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਉਣਗੇ।
- Download Babushahi App
-
-