7ਵੇਂ ਨਿਊਜ਼ੀਲੈਂਡ ਪੰਜਾਬੀ ਭਾਸ਼ਾ ਹਫ਼ਤਾ 2026 ਸਬੰਧੀ ਪੋਸਟਰ ਜਾਰੀ
10 ਵੱਖ-ਵੱਖ ਥਾਵਾਂ 'ਤੇ ਹੋਣਗੇ ਸਮਾਗਮ
-ਆਪਣੀ ਬੋਲੀ, ਆਪਣਾ ਮਾਣ... ਪੰਜਾਬੀ ਨਾਲ ਹੀ ਸਾਡੀ ਪਛਾਣ!
ਹਰਜਿੰਦਰ ਸਿੰਘ ਬਸਿਆਲਾ
ਔਕਲੈਂਡ, 18 ਅਕਤੂਬਰ 2026: 7ਵੇਂ ਨਿਊਜ਼ੀਲੈਂਡ ਪੰਜਾਬੀ ਭਾਸ਼ਾ ਹਫ਼ਤਾ 2026 ਦੇ ਮੌਕੇ ਤਿਆਰ ਕੀਤਾ ਗਿਆ ਅਧਿਕਾਰਕ ਪੋਸਟਰ ਅੱਜ ਰੇਡੀਓ ਸਪਾਈਸ ਤੋਂ ਸ. ਨਵਤੇਜ ਸਿੰਘ ਰੰਧਾਵਾ, ਸ. ਪਰਮਿੰਦਰ ਸਿੰਘ, ਸ. ਗੁਰਸਿਮਰਨ ਸਿੰਘ ਮਿੰਟੂ, ਸ. ਐਨ.ਵੀ. ਸਿੰਘ, ਸ੍ਰੀਮਤੀ ਦਿਵਿਆ ਸ਼ਰਮਾ, ਸ੍ਰੀਮਤੀ ਰਾਜਵਿੰਦਰ ਕੌਰ ਅਤੇ ਪ੍ਰੋਫੈਸਰ ਮਨਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬੀ ਭਾਸ਼ਾ ਦੀ ਤਰੱਕੀ, ਇਸ ਦੇ ਪ੍ਰਚਾਰ-ਪਸਾਰ ਅਤੇ ਨਵੀਂ ਪੀੜ੍ਹੀ ਨੂੰ ਮਾਂ-ਬੋਲੀ ਨਾਲ ਜੋੜਨ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਵਾਰ ਪੰਜਾਬੀ ਭਾਸ਼ਾ ਹਫ਼ਤਾ 09 ਤੋਂ 15 ਨਵੰਬਰ 2026 ਦੌਰਾਨ ਦੇਸ਼ ਭਰ ਵਿੱਚ ਮਨਾਇਆ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਸ਼ਹਿਰਾਂ ਵਿੱਚ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਪੋਸਟਰ ਜਾਰੀ ਕਰਨ ਵਾਲੇ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਪੰਜਾਬੀਆਂ ਦੀ ਸੱਭਿਆਚਾਰਕ ਪਛਾਣ, ਇਤਿਹਾਸ ਅਤੇ ਵਿਰਾਸਤ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਵਿੱਚ ਵਧ ਰਹੀ ਪੰਜਾਬੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ।
ਆਯੋਜਕਾਂ ਨੇ ਸਮੂਹ ਪੰਜਾਬੀ ਭਾਈਚਾਰੇ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਅਤੇ ਪੰਜਾਬੀ ਭਾਸ਼ਾ ਨੂੰ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਦੀ ਤਾਕਤ ਹੀ ਕਿਸੇ ਵੀ ਕੌਮ ਦੀ ਅਸਲ ਪਛਾਣ ਅਤੇ ਏਕਤਾ ਨੂੰ ਮਜ਼ਬੂਤ ਬਣਾਉਂਦੀ ਹੈ।
ਸਮਾਗਮਾਂ ਦਾ ਵੇਰਵਾ ਪੋਸਟਰ ਦੇ ਹੇਠਾਂ ਦਿੱਤਾ ਗਿਆ ਹੈ ਅਤੇ ਸਾਰੇ ਭਾਈਚਾਰੇ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਨਿੱਘਾ ਸੱਦਾ ਦਿੱਤਾ ਗਿਆ ਹੈ।
- Download Babushahi App
-
-