ਇਸਤਰੀ ਸਤਿਸੰਗ ਸਭਾ ਵੱਲੋਂ ਕਾਲਕਾ ਦਾ ਸਨਮਾਨ
ਮਨਮੋਹਨ ਸਿੰਘ
ਨਵੀਂ ਦਿੱਲੀ 18 ਅਕਤੂਬਰ () ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਬੀਤੇ ਦਿਨੀਂ ਗੁਰਦੁਆਰਾ ਭਾਈ ਲਾਲੋ ਜੀ, ਰਾਣੀ ਬਾਗ ਵਿਖੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੀਆਂ ਬੀਬੀਆਂ ਨੇ ਸਰਦਾਰ ਕਾਲਕਾ ਪ੍ਰਤੀ ਆਪਣਾ ਸਤਿਕਾਰ ਅਤੇ ਸ਼ਰਧਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਨਮਾਨ ਭੇਂਟ ਕੀਤਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸਤਰੀ ਸਤਿਸੰਗ ਸਭਾ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਸਮੂਹ ਬੀਬੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਵੱਡਮੁੱਲਾ ਹੈ ਅਤੇ ਇਹ ਉਨ੍ਹਾਂ ਨੂੰ ਗੁਰੂ ਘਰ ਦੀ ਸੇਵਾ ਤੇ ਪੰਥਕ ਕਾਰਜਾਂ ਪ੍ਰਤੀ ਆਪਣੀ ਜ਼ਿੰਮੇਂਵਾਰੀ ਹੋਰ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ।
- Download Babushahi App
-
-