ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ
• ਐਡਵੋਕੇਟ ਨਿਸਾਰ ਚੌਧਰੀ ਵੱਲੋਂ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਮਨ ਅਰੋੜਾ ਅਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ
• ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ
ਵਚਨਬੱਧ - ਐਡਵੋਕੇਟ ਨਿਸਾਰ ਚੌਧਰੀ
ਮਾਲੇਰਕੋਟਲਾ, 18 ਅਕਤੂਬਰ:
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਨਿਸਾਰ ਚੌਧਰੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਆਪਣੀ ਨਿਯੁਕਤੀ ’ਤੇ ਐਡਵੋਕੇਟ ਨਿਸਾਰ ਚੌਧਰੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਪ੍ਰਗਟਾਇਆ ਵਿਸ਼ਵਾਸ ਸਨਮਾਨ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰੀ ਵਿਵਸਥਾ ਵਿੱਚ ਕਾਨੂੰਨੀ ਜਾਗਰੂਕਤਾ ਅਤੇ ਆਮ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਯਤਨ ਕੀਤੇ ਜਾਣਗੇ।
ਐਡਵੋਕੇਟ ਨਿਸਾਰ ਚੌਧਰੀ ਨੇ ਕਿਹਾ ਕਿ ਕਾਨੂੰਨ ਦੀ ਅਸਲ ਸਾਰਥਕਤਾ ਉਦੋਂ ਹੈ, ਜਦੋਂ ਆਮ ਨਾਗਰਿਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਵੇ ਅਤੇ ਇਨਸਾਫ਼ ਤੱਕ ਉਸ ਦੀ ਪਹੁੰਚ ਸੁਖਾਲੀ ਹੋਵੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
- Download Babushahi App
-
-