ਪੰਜ ਪਿਆਰਿਆਂ ਵੱਲੋਂ ਅਰਦਾਸ ਉਪਰੰਤ ਨਿਊ ਅੰਮ੍ਰਿਤਸਰ ਨੌਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਇਮਾਰਤ ਦੀ ਆਰੰਭਤਾ
ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਜੈਕਾਰੇ ਲਾ ਕੇ ਭਰੀ ਹਾਜਰੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 18 ਅਕਤੂਬਰ 2026- ਨਿਊ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਜੀ ਨਗਰ ਜੀਟੀ ਰੋਡ ਵਿਖੇ ਸੁਸ਼ੋਭਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਦੀ ਨਵੀਂ ਇਮਾਰਤ ਦੀ ਅਰੰਭਤਾ ਅੱਜ ਧਾਰਮਿਕ ਮਰਿਆਦਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਦੇ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਵੱਡੀ ਗਿਣਤੀ ਵਿੱਚ ਪਹੁੰਚੀ ਇਲਾਕੇ ਦੀ ਸੰਗਤ ਵੱਲੋਂ ਇਸ ਮੌਕੇ ਜੈਕਾਰੇ ਲਾ ਕੇ ਆਪਣੀ ਹਾਜ਼ਰੀ ਲਵਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਚੇਚੇ ਤੌਰ ਤੇ ਪਹੁੰਚੇ ਪੰਜ ਪਿਆਰੇ ਸਾਹਿਬਾਨ ਭਾਈ ਪਰਮਜੀਤ ਸਿੰਘ ਜੀ, ਭਾਈ ਮੰਗਲ ਸਿੰਘ ਜੀ, ਭਾਈ ਜਤਿੰਦਰ ਸਿੰਘ ਜੀ, ਭਾਈ ਗੁਰਪ੍ਰੀਤ ਸਿੰਘ ਜੀ ਅਤੇ ਭਾਈ ਅਵਤਾਰ ਸਿੰਘ ਜੀ ਨੇ ਅਰਦਾਸ ਉਪਰੰਤ ਨਵੀਂ ਇਮਾਰਤ ਦੀ ਅਰੰਭਤਾ ਕਰਵਾਈ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਮੁੱਖ ਸੇਵਾਦਾਰ ਗੁਰਦਿਆਲ ਸਿੰਘ ਛੱਜਲਵੱਡੀ ਨੇ ਸੰਗਤਾਂ ਦੀ ਹਾਜ਼ਰੀ ਵਿੱਚ ਗੁਰੂ ਘਰ ਦੀ ਸੇਵਾ ਅਤੇ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਨਿਊ ਅੰਮ੍ਰਿਤਸਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ, ਹਰਜਿੰਦਰ ਸਿੰਘ ਜੋੜੀਆ, ਕੁਲਦੀਪ ਸਿੰਘ ਮੱਤੇਵਾਲ, ਬਲਜੀਤ ਸਿੰਘ ਭੁੱਲਰ, ਕੁਲਜੀਤ ਸਿੰਘ ਬ੍ਰਦਰਜ਼ ਜਸਵਿੰਦਰ ਸਿੰਘ ਐਡਵੋਕੇਟ ਹਰਜਿੰਦਰ ਸਿੰਘ ਬੱਗਾ, ਅਮਰਦੀਪ ਸਿੰਘ, ਹਰਿੰਦਰ ਸਿੰਘ ਅਰੋੜਾ ਨਰਿੰਦਰ ਸਿੰਘ ਸੋਹੀ, ਚਤਰਜੀਤ ਸਿੰਘ, ਜਗਮੋਹਨ ਸਿੰਘ, ਮਨਪ੍ਰੀਤ ਸਿੰਘ, ਗੋਲਡੀ ਚੌਹਾਨ, ਅਮਰਜੀਤ ਸਿੰਘ ਹੈਪੀ, ਜਸਵੰਤ ਸਿੰਘ ਮਾਂਗਟ, ਸੁਖਦੇਵ ਸਿੰਘ ਦੌਲਤ ਰਾਮ ਸਾਹਿਬ ਸਿੰਘ, ਗੋਲਡੀ ਗੁਰੂ ਨਾਨਕ ਪਗੜੀ ਹਾਊਸ ਸਮੇਤ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਆਰੰਭਤਾ ਹੋਣ ਤੇ ਸ਼ੁਕਰਾਨਾ ਕਰਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਮੱਤੇਵਾਲ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਲਈ 100 ਕੁਇੰਟਲ ਸਰੀਆ ਸੇਵਾ ਵਜੋਂ ਦੇਣ ਦਾ ਐਲਾਨ ਵੀ ਕੀਤਾ ਗਿਆ ਇਸ ਮੌਕੇ ਨਿਊ ਅੰਮ੍ਰਿਤਸਰ ਗੁਲਮੋਹਰ ਪਾਰਕ ਐਸੋਸੀਏਸ਼ਨ ਵੱਲੋਂ ਸੰਗਤ ਵਾਸਤੇ ਫਲਾਂ ਦਾ ਲੰਗਰ ਵੀ ਲਾਇਆ ਗਿਆ।
- Download Babushahi App
-
-