ਵੱਡੀ ਖ਼ਬਰ: CM ਮਾਨ ਦੇ OSD ਰਾਜਬੀਰ ਘੁੰਮਣ CBI ਸਾਹਮਣੇ ਹੋਏ ਪੇਸ਼: ਕਥਿਤ ਭ੍ਰਿਸ਼ਟਾਚਾਰ ਮਾਮਲੇ 'ਚ ਦੂਜੀ ਵਾਰ ਪੁੱਛਗਿੱਛ
Babushahi Network
ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਘੁੰਮਣ ਅੱਜ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ ਕੇਂਦਰੀ ਜਾਂਚ ਏਜੰਸੀ (CBI) ਸਾਹਮਣੇ ਪੇਸ਼ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ ਦੁਪਹਿਰ ਲਗਭਗ ਸਵਾ ਦੋ (2:15) ਵਜੇ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦੇ ਖੇਤਰੀ ਦਫ਼ਤਰ ਪਹੁੰਚੇ, ਜਿੱਥੇ ਏਜੰਸੀ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
- Download Babushahi App
-
-