ਝੋਟਾ ਕਤਲ ਮਾਮਲਾ: ਗੁਰਦਾਸ ਮਾਨ ਨੇ ਅੰਮ੍ਰਿਤਸਰ 'ਚ ਹੋਣ ਵਾਲਾ ਆਪਣਾ ਸ਼ੋਅ ਕੀਤਾ ਮੁਲਤਵੀ
Babushahi Network
ਅੰਮ੍ਰਿਤਸਰ/ਚੰਡੀਗੜ੍ਹ, 19 ਅਕਤੂਬਰ 2026:ਪਰਵਿੰਦਰ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਲਈ ਲੱਗੇ ਧਰਨੇ ਵਿੱਚ ਹੁਣ ਜਿੱਥੇ ਵੱਡੇ ਕਲਾਕਾਰਾਂ ਦਾ ਸ਼ਾਮਲ ਹੋਣੇ ਸ਼ੁਰੂ ਹੋ ਗਏ ਹਨ, ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਚਲਾ ਹੋਣ ਵਾਲਾ ਸ਼ੋਅ ਮੁਲਤਵੀ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ 25 ਅਕਤੂਬਰ ਨੂੰ ਇਹ ਸ਼ੋਅ ਹੋਣਾ ਸੀ, ਪਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਲਈ ਲੱਗੇ ਧਰਨੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਗੁਰਦਾਸ ਮਾਨ ਨੇ ਆਪਣਾ ਸ਼ੋਅ ਮੁਲਤਵੀ ਕਰ ਦਿੱਤਾ ਹੈ। ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ 13 ਅਕਤੂਬਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
- Download Babushahi App
-
-