ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਧੂਮ ਧਾਮ ਨਾਲ ਮਨਾਇਆ ਦੁਸ਼ਹਿਰੇ ਦਾ ਤਿਉਹਾਰ
ਅਸ਼ੋਕ ਵਰਮਾ
ਭਗਤਾ ਭਾਈ, 19 ਅਕਤੂਬਰ 2026 :ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਹਰ ਤਿਉਹਾਰ ਨੂੰ ਬੜੀ ਸ਼ਿੱਦਤ ਨਾਲ ਮਨਾਇਆ ਜਾਂਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਭਾਰਤ ਵਿੱਚ ਮੇਲਿਆਂ, ਤਿਉਹਾਰਾਂ ਦਾ ਕਾਫਲਾ ਸਾਰਾ ਸਾਲ ਚੱਲਦਾ ਰਹਿੰਦਾ ਹੈ।ਅਸੀਂ ਭਾਰਤੀ ਬੜੇ ਉਤਸ਼ਾਹ ਨਾਲ ਇਨ੍ਹਾਂ ਦੇ ਆਉਣ ਦੀ ਉਡੀਕ ਕਰਦੇ ਹਾਂ।ਇਸੇ ਤਰ੍ਹਾਂ ਆਕਸਫੋਰਡ ਸੰਸਥਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਵੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਸਮੇਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਬਦੀ ਦੇ ਖਾਤਮੇ ਦਾ ਸੁਨੇਹਾ ਦਿੱਤਾ। ਇਸ ਸਮੇਂ ਸਕੂਲ ਦੇ ਚਾਰਾਂ ਹਾਊਸਾਂ ਵਿਚਕਾਰ ਇੰਟਰ-ਹਾਊਸ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਰਾਮ ਜੀ ਦੇ ਜੀਵਨ ਨੂੰ ਚਾਰ ਪੜਾਅ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਰਾਮ ਜਨਮ, ਮਾਤਾ ਸੀਤਾ ਸਵੰਬਰ ਨੂੰ ਕੋਰੀਓਗ੍ਰਾਫੀ(ਝਾਕੀਆਂ) ਰਾਹੀਂ ਪੇਸ਼ ਕੀਤਾ ਗਿਆ । ਇਸ ਤੋਂ ਬਿਨਾਂ ਨੰਨ੍ਹੇ-ਮੁੰਨੇ ਬੱਚਿਆਂ ਦੀ ਦੁਸਹਿਰੇ ਨਾਲ ਸੰਬੰਧਿਤ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣੀ। ਕੋਰੀਓਗ੍ਰਾਫੀ ਮੁਕਾਬਲੇ ਵਿੱਚ ਗ੍ਰੀਨ ਹਾਊਸ ਨੇ ਪਹਿਲਾ, ਬਲਿਊ ਅਤੇ ਯੈਲੋ ਹਾਊਸ ਨੇ ਸਾਂਝਾ ਦੂਸਰਾ ਸਥਾਨ ਪ੍ਰਾਪਤ ਕੀਤਾ।
ਸਵੇਰ ਦੀ ਸਭਾ ਦੌਰਾਨ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਜੀ ਨੇ ਕਿਹਾ ਕਿ ਹਰ ਤਿਉਹਾਰ ਸਾਡੇ ਲਈ ਵੱਖ-ਵੱਖ ਸੁਨੇਹੇ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹਨ ਉੱਥੇ ਇਹ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਸਹਾਈ ਹੁੰਦੇ ਹਨ। ਸਾਨੂੰ ਸਾਰੇ ਤਿਉਹਾਰ ਖੁਸ਼ੀ ਅਤੇ ਪਵਿੱਤਰਤਾ ਨਾਲ ਮਨਾਉਣੇ ਚਾਹੀਦੇ ਹਨ।
ਜ਼ਿਕਰਯੋਗ ਹੈ ਕਿ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਇਸ ਪ੍ਰੋਗਰਾਮ ਦੇ ਸਾਰੇ ਵਿਦਿਆਰਥੀ ਕਲਾਕਾਰ ਅਜਿਹੀ ਵੇਸ-ਭੂਸ਼ਾ ਵਿੱਚ ਸਜੇ ਦਿਖਾਈ ਦਿੱਤੇ ਕਿ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਅਸੀਂ ਸ੍ਰੀ ਰਾਮ ਜੀ ਦੇ ਕਾਲ ਵਿੱਚ ਵਿਚਰ ਰਹੇ ਹੋਈਏ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ
- Download Babushahi App
-
-