ਪਰਵਿੰਦਰ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਨੇ ਵਿਧਾਇਕਾ ਮਾਣੂੰਕੇ ਦੀ ਰਿਹਾਇਸ਼ ਦੇ ਬਾਹਰ ਚਿਪਕਾਇਆ 'ਲਾਹਣਤ ਪੱਤਰ'
ਐੱਸ.ਆਰ. ਕਲੇਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ; ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਜਗਰਾਓਂ (ਦੀਪਕ ਜੈਨ )
ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ’ ਵੱਲੋਂ ਦਿੱਤੇ ਸੱਦੇ ਦੇ ਸਮਰਥਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ, ਸਾਬਕਾ ਵਿਧਾਇਕ, ਦੀ ਅਗਵਾਈ ਹੇਠ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਿਹਾਇਸ਼ ਦੇ ਬਾਹਰ ਲਾਹਣਤ ਪੱਤਰ ਪੜ੍ਹ ਕੇ ਲਗਾਇਆ ਗਿਆ ਅਤੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ।ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਮਾਮਲੇ ਨਾਲ ਸਬੰਧਤ ਸਵਾਲਾਂ ਦਾ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਧਰਨੇ-ਪ੍ਰਦਰਸ਼ਨ ਕਰ ਰਹੇ ਹਨ, ਜਿਸ ਤੋਂ ਲੋਕਾਂ ਦੀਆਂ ਚਿੰਤਾਵਾਂ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ, ਗੈਂਗਸਟਰਾਂ ਦੀਆਂ ਸਰਗਰਮੀਆਂ, ਗੋਲੀਆਂ ਚੱਲਣ ਦੀਆਂ ਘਟਨਾਵਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਅਨੁਸਾਰ ਲੋਕ ਆਪਣੇ ਘਰਾਂ ਅਤੇ ਕਾਰੋਬਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਜ਼ਮੀਨੀ ਪੱਧਰ ’ਤੇ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਕਈ ਚਰਚਿਤ ਘਟਨਾਵਾਂ ਨੇ ਵੀ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ, ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਡੂੰਘਾ ਦੁੱਖ ਪਹੁੰਚਾਇਆ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਬਹਿਸ ਨੂੰ ਹੋਰ ਤੇਜ਼ ਕੀਤਾ ਹੈ।ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਨਸ਼ਿਆਂ ਦੇ ਕਾਰੋਬਾਰ ਅਤੇ ਇਸ ਨਾਲ ਜੁੜੀਆਂ ਸਮਾਜਿਕ ਸਮੱਸਿਆਵਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਹੌਸਲਾ ਦੇਣ ਦੀ ਲੋੜ ਹੈ। ਜੇਕਰ ਕਿਸੇ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਅਨਿਆਂ ਹੋਣ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਵਿਰੋਧੀ ਧਿਰ ਵਜੋਂ ਸ਼੍ਰੋਮਣੀ ਅਕਾਲੀ ਦਲ ਦਾ ਦੋਸ਼ ਹੈ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਦੇ ਦਾਅਵਿਆਂ ਅਤੇ ਲੋਕਾਂ ਦੇ ਤਜਰਬਿਆਂ ਵਿੱਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਫਲੈਕਸਾਂ, ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਦਾਅਵਿਆਂ ਨਾਲ ਸਰਕਾਰ ਨਹੀਂ ਚੱਲਦੀ, ਸਗੋਂ ਲੋਕਾਂ ਨੂੰ ਸੁਰੱਖਿਆ, ਇਨਸਾਫ਼ ਅਤੇ ਬਿਹਤਰ ਪ੍ਰਸ਼ਾਸਨ ਦੇਣਾ ਲਾਜ਼ਮੀ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਗੈਂਗਸਟਰਵਾਦ ’ਤੇ ਕਾਬੂ ਪਾਉਣਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਸੁਧਾਰ ਨਹੀਂ ਕਰ ਸਕਦੀ ਤਾਂ ਉੱਚ ਪੱਧਰ ’ਤੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।ਅੰਤ ਵਿੱਚ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਵੱਲ ਗੰਭੀਰਤਾ ਨਾਲ ਧਿਆਨ ਦੇਵੇ ਅਤੇ ਸੂਬੇ ਵਿੱਚ ਨਸ਼ਿਆਂ ਤੇ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਜਿਲਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜੱਟ ਗਰੇਵਾਲ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਤਜਿੰਦਰ ਸਿੰਘ ਕੰਨੀਆਂ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਓਂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਗੁਰਫਤਿਹ ਸਿੰਘ ਗਰੇਵਾਲ ,ਐਸ ਸੀ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ ਸੀ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ (ਲੱਖਾ)ਚਕਰ, ਆਈ ਟੀ ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਸੇਖੋਂ, ਆਈ ਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਵਿਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੌਬੀ, ਜਤਿੰਦਰ ਸਿੰਘ ਸਿੱਧਵਾਂ ਖੁਰਦ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਸਰਪੰਚ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ,ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਬੱਸੂਵਾਲ, ਜਸਵੰਤ ਸਿੰਘ ਪੱਤੀ ਮੁਲਤਾਨੀ, ਪ੍ਰਧਾਨ ਗੁਰਵਿੰਦਰ ਤਰਫ ਕੋਟਲੀ, ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਕੋਠੇ ਅੱਠ ਚੱਕ , ਨੰਬਰਦਾਰ ਜਗਦੇਵ ਸਿੰਘ ਕਾਕਾ ਲੰਮੇ, ਭਾਵਖੰਡਨ ਸਿੰਘ ਗਿੱਦੜਵਿੰਡੀ, ਗੁਰਬਚਨ ਸਿੰਘ ਬਾਘੀਆ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਬਲਰਾਜ ਸਿੰਘ ਗਰੇਵਾਲ ਲੀਲਾਂ, ਸਰਬਜੀਤ ਸਿੰਘ ਕੰਨਗੋ ਸ਼ੇਰਪੁਰ ਕਲਾਂ, ਸਾਬਕਾ ਸਰਪੰਚ ਨਿਰਭੈ ਸਿੰਘ ਅਲ਼ੀਗੜ੍ਹ, ਪ੍ਰਧਾਨ ਮਨਜੀਤ ਸਿੰਘ ਬਿੱਟੂ, ਪ੍ਰਧਾਨ ਮਿੰਟੂ ਸਵੱਦੀ, ਸਾਬਕਾ ਸਰਪੰਚ ਬੂਟਾ ਸਿੰਘ ਬੁਰਜ ਕੁਲਾਰਾ , ਸਾਬਕਾ ਸਰਪੰਚ ਨਿਰਮਲ ਸਿੰਘ ਬੁਰਜ਼ ਕੁਲਾਰਾ, ਬਲਵੰਤ ਸਿੰਘ ਬਾਦਲ ਹਠੂਰ, ਪ੍ਰਧਾਨ ਜਗਜੀਤ ਸਿੰਘ ਡੱਲ੍ਹਾ, ਸੀਨੀਅਰ ਅਕਾਲੀ ਆਗੂ ਬਿੱਟੂ ਸਿੱਧੂ ਡੱਲਾ, ਸਾਬਕਾ ਸਰਪੰਚ ਸੁਖਵੀਰ ਸਿੰਘ ਰਾਜੂ ਡਾਗੀਆਂ, ਜਸਵੰਤ ਸਿੰਘ ਗਰੇਵਾਲ ਗਾਲਿਬ, ਜਗਜੀਤ ਸਿੰਘ ਨਬਰਦਾਰ ਗਾਲਿਬ, ਭੁਪਿੰਦਰ ਸਿੰਘ ਗਿੱਲ ਗਾਲਿਬ, ਪ੍ਰਧਾਨ ਸਤਨਾਮ ਸਿੰਘ ਜਗਰਾਓਂ, ਕਮਲਦੀਪ ਸਿੰਘ ਜਗਰਾਓਂ, ਵਿੱਕੀ ਗਾਲਿਬ, ਪ੍ਰਧਾਨ ਜਤਿੰਦਰ ਸਿੰਘ ਕਲੇਰ, ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗਾਲਿਬ ਖੁਰਦ, ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਖੇਲਾਂ, ਪ੍ਰਧਾਨ ਜੈਪਾਲ ਸਿੰਘ ਸ਼ੇਰਪੁਰ ਕਲਾ, ਪ੍ਰਧਾਨ ਸਿਮਰਨ ਬਾਵਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਜਗਤਾਰ ਸਿੰਘ ਕੋਠੇ ਅੱਠ ਚੱਕ, ਅਵਤਾਰ ਸਿੰਘ ਬਿੱਲਾ, ਯੂਥ ਆਗੂ ਅਰਸ਼ ਡੱਲਾ, ਸਰਵੇਸ਼ ਮਾਣੂਕੇ, ਸੁਖਮੰਦਰ ਮਾਣੂਕੇ,ਪ੍ਰਧਾਨ ਹਰਕੀਰਤ ਸਿੰਘ ਸਿੱਧਵਾਂ,ਪ੍ਰਧਾਨ ਰਿੰਕੂ ਅਮਰਗੜ੍ਹ ਕਲੇਰ, ਸਰਤਾਜ ਸਿੰਘ ਗਾਲਿਬ ਰਣ ਸਿੰਘ, ਜਸਪ੍ਰੀਤ ਸਿੰਘ ਚੀਮਾ, ਜਗਤਾਰ ਸਿੰਘ ਤਾਰੀ ਕੋਠੇ ਅੱਠ ਚੱਕ, ਪ੍ਰਿਤਪਾਲ ਸਿੰਘ ਮੱਲ੍ਹਾ, ਪ੍ਰਧਾਨ ਸੁੱਖੂ ਜਗਰਾਓਂ, ਮਨਦੀਪ ਸਿੰਘ ਸਿੱਧਵਾਂ, ਗੁਰਨਾਮ ਸਿੰਘ ਕੋਠੇ ਸ਼ੇਰਜੰਗ, ਬਲਜਿੰਦਰ ਸਿੰਘ ਅਖਾੜਾ, ਗੁਰਦੀਪ ਸਿੰਘ ਬੁਜ਼ਗਰ, ਗੁਰਵਿੰਦਰ ਜੋਜੋ, ਬੂਟਾ ਸਿੰਘ ਮਾਣੂਕੇ, ਜਸਵੰਤ ਸਿੰਘ ਲੰਮੇ , ਨੇਕ ਸਿੰਘ ਲੰਮੇ, ਗਮਦੂਰ ਸਿੰਘ ਲੰਮੇ ਤੇ ਹੋਰ ਆਗੂ ਹਾਜ਼ਰ ਸੀ।
- Download Babushahi App
-
-