ਸੰਯੁਕਤ ਕਿਸਾਨ ਮੋਰਚਾ ਵਲੋਂ 23 ਅਕਤੂਬਰ ਦੇ ਦੇਸ਼ ਵਿਆਪੀ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ:- ਜਗਮੋਹਨ ਸਿੰਘ ਪਟਿਆਲਾ
*ਐਸ ਆਈ ਆਰ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਕੇ ਮੁਕੱਦਮਾ ਚਲਾਉਣ, ਵੋਟਰ ਸੂਚੀਆਂ ਤੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਅਧਿਕਾਰ ਨੂੰ ਬਹਾਲ ਕਰਨ ਅਤੇ ਚੋਣ
ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਵਿੱਚ ਕੀਤੀ ਸੋਧ ਰੱਦ ਕਰਨ ਦੀਆਂ ਮੰਗਾਂ ਨੂੰ ਲੈਕੇ ਕੀਤੀ ਜਾਵੇਗੀ ਆਵਾਜ਼ ਬੁਲੰਦ*
*ਦਿੱਲੀ ਵਿਖੇ ਲਗਾਈ ਗਈ ਅਣ ਐਲਾਨੀ ਐਮਰਜੈਂਸੀ ਅਤੇ ਨੌਜਵਾਨ ਵਿਦਿਆਰਥੀ ਵਿਰੁੱਧ ਕੀਤੇ ਜਾ ਰਹੇ ਜਬਰ ਦਾ ਕੀਤਾ ਜਾਵੇਗਾ ਵਿਰੋਧ*
ਚੰਡੀਗੜ੍ਹ, 20 ਅਕਤੂਬਰ 2026: ਸੰਯੁਕਤ ਕਿਸਾਨ ਮੋਰਚਾ ਵਲੋਂ ਐਸ ਆਈ ਆਰ ਨੂੰ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਕੇ ਮੁਕੱਦਮਾ ਚਲਾਉਣ, ਬਿਨਾ ਪਾਰਦਰਸ਼ਤਾ ਦੇ ਵੋਟਰ ਸੂਚੀਆਂ ਤੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਅਧਿਕਾਰ ਨੂੰ ਬਹਾਲ ਕਰਨ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਵਿੱਚ 2023 ਵਿੱਚ ਕੀਤੀ ਸੋਧ ਨੂੰ ਰੱਦ ਕਰਕੇ ਚੀਫ ਜਸਟਿਸ ਨੂੰ ਮੁੜ ਸ਼ਾਮਲ ਕਰਨ ਆਦਿ ਮੰਗਾਂ ਨੂੰ ਲੈਕੇ 23 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੇ ਦਿੱਤੇ ਦੇਸ਼ ਵਿਆਪੀ ਸੱਦੇ ਨੂੰ ਪੰਜਾਬ ਦੀਆਂ ਵੱਖੋ ਵੱਖ ਤਹਿਸੀਲ ਅਤੇ ਜਿਲ੍ਹਾ ਕੇਂਦਰਾਂ ਤੇ ਲਾਗੂ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਝੋਨੇ ਦੀ ਵਾਢੀ ਦੇ ਰੁਝੇਵਿਆਂ ਦੇ ਬਾਵਜੂਦ ਐਸ ਕੇ ਐਮ ਦੇ ਪੰਜਾਬ ਚੈਪਟਰ ਨੇ ਜ਼ਿਲਿਆਂ ਵਿਚ ਸਾਂਝੀਆਂ ਮੀਟਿੰਗਾਂ ਕਰਕੇ ਵਿਰੋਧ ਪ੍ਰਦਰਸ਼ਨਾਂ ਦੇ ਸਥਾਨ ਤੈਅ ਕਰ ਲਏ ਹਨ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 23 ਅਕਤੂਬਰ ਦਾ ਪ੍ਰਦਰਸ਼ਨ ਐਸ ਆਈ ਆਰ ਵਿਰੁੱਧ ਸੰਘਰਸ਼ ਕਰ ਰਹੇ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀਆਂ ਨਾਲ ਇਕਮੁੱਠਤਾ ਜਾਹਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਹੁਕਮਾਂ ਉੱਤੇ ਐਸ ਆਈ ਆਰ ਵਿਰੁੱਧ ਆਵਾਜ਼ ਉਠਾ ਰਹੇ ਲੋਕਾਂ ਵਿਰੁੱਧ ਜਬਰ ਦੀ ਹਨੇਰੀ ਝੁਲਾ ਦਿੱਤੀ ਹੈ। ਵਿਰੋਧ ਕਰਨ ਦੇ ਜਮਹੂਰੀ ਅਧਿਕਾਰ ਨੂੰ ਅਣ ਐਲਾਨੀ ਐਮਰਜੈਂਸੀ ਲਗਾ ਕੇ ਦਰੜ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੇਂ ਗੁੰਡਾ ਗਿਰੋਹ ਵਲੋਂ ਪੁਲਿਸ ਦੀ ਸਰਪ੍ਰਸਤੀ ਹੇਠ ਸੰਘਰਸ਼ ਕਰ ਰਹੇ ਨੌਜ਼ਵਾਨਾਂ ਅਤੇ ਮੁਟਿਆਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਰਿਪੋਰਟਾਂ ਭਾਜਪਾ ਆਰਐਸਐਸ ਦੇ ਖਤਰਨਾਕ ਫਾਸ਼ੀਵਾਦੀ ਮਨਸੂਬਿਆਂ ਦੀ ਮੂੰਹ ਬੋਲਦੀ ਤਸਵੀਰ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ 23 ਅਕਤੂਬਰ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੁੱਦਿਆਂ ਨਾਲ ਸਹਿਮਤੀ ਪ੍ਰਗਟ ਕਰਨ ਵਾਲੇ ਜਨਤਕ ਸੰਗਠਨਾਂ ਵੱਲੋਂ ਸਹਿਯੋਗੀ ਤਾਲਮੇਲ ਦਾ ਸਵਾਗਤ ਕੀਤਾ ਜਾਵੇਗਾ।
- Download Babushahi App
-
-