‘ਮੈਨੂੰ ਗਾਲ੍ਹਾਂ ਕੱਢਣ ਨਾਲ ਕੁਝ ਨਹੀਂ ਹੋਵੇਗਾ, ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰੋ’- ਅਮਿਤ ਸ਼ਾਹ ਦਾ AAP 'ਤੇ ਤਿੱਖਾ ਹਮਲਾ (ਵੇਖੋ ਵੀਡੀਓ)
Babushahi Network
ਲੁਧਿਆਣਾ/ਚੰਡੀਗੜ੍ਹ, 20 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੱਖੇ ਹਮਲੇ ਕੀਤੇ ਹਨ। ਸ਼ਾਹ ਨੇ ਆਪਣੇ ਪਿਛਲੇ ਪੰਜਾਬ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਉਸ ਸਮੇਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ’ ਰੈਲੀ ਨੂੰ ਸੰਬੋਧਨ ਕਰਨ ਆਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਸ ਦੌਰੇ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਦੀ ਬਜਾਏ ਉਨ੍ਹਾਂ ’ਤੇ ਹੀ ਦੋਸ਼ ਲਗਾਏ ਗਏ।
ਉਨ੍ਹਾਂ ਕਿਹਾ ਕਿ ਇਸ ਵਾਰ ਉਹ ਕਿਸੇ ਸਿਆਸੀ ਏਜੰਡੇ ਤਹਿਤ ਨਹੀਂ, ਸਗੋਂ ਦੁਖੀ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਪੰਜਾਬ ਆਏ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਪਸ਼ਬਦ ਕਹੇ ਗਏ। ਸ਼ਾਹ ਨੇ ਕਿਹਾ, “ਮੈਨੂੰ ਗਾਲ੍ਹਾਂ ਕੱਢਣ ਨਾਲ ਕੁਝ ਨਹੀਂ ਹੋਵੇਗਾ। ਜੇਕਰ ਇਸ ਨਾਲ ਤੁਹਾਨੂੰ ਸੰਤੁਸ਼ਟੀ ਮਿਲਦੀ ਹੈ ਤਾਂ ਕਹਿ ਲਵੋ, ਪਰ ਨਸ਼ਿਆਂ ਦੇ ਕਾਰੋਬਾਰ ਨੂੰ ਤਾਂ ਖ਼ਤਮ ਕਰੋ। ਚਿੱਟੇ ਦੇ ਕਾਰੋਬਾਰ ਨੂੰ ਤਾਂ ਬੰਦ ਕਰੋ।”
ਉਨ੍ਹਾਂ AAP ਸਰਕਾਰ ਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਸ਼ਾਹ ਨੇ ਦੋਸ਼ ਲਾਇਆ ਕਿ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਿਆਂ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ।
- Download Babushahi App
-
-