ਨਿਰਮਲ ਸਿੰਘ ਮੁਆਈ ਜ਼ਿਲ੍ਹਾ ਜਲੰਧਰ ਕਿਸਾਨ ਵਿੰਗ ਦੇ ਉਪ-ਪ੍ਰਧਾਨ ਨਿਯੁਕਤ
ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ
ਨਕੋਦਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ): ਨਿਰਮਲ ਸਿੰਘ ਮੁਆਈ ਨੂੰ ਜ਼ਿਲ੍ਹਾ ਜਲੰਧਰ ਦੇ ਕਿਸਾਨ ਵਿੰਗ ਦਾ ਉਪ-ਪ੍ਰਧਾਨ (ਵਾਈਸ ਪ੍ਰਧਾਨ) ਨਿਯੁਕਤ ਕੀਤੇ ਜਾਣ ’ਤੇ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਿਰਮਲ ਸਿੰਘ ਮੁਆਈ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਇੰਦਰਜੀਤ ਕੌਰ ਮਾਨ ਨੇ ਆਸ ਪ੍ਰਗਟਾਈ ਕਿ ਨਿਰਮਲ ਸਿੰਘ ਮੁਆਈ ਕਿਸਾਨਾਂ ਦੇ ਹੱਕਾਂ ਅਤੇ ਲੋਕ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਵੀ ਨਿਰੰਤਰ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਉਭਾਰਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਸਮੇਂ ਦੀ ਅਹਿਮ ਲੋੜ ਹੈ।
ਉਨ੍ਹਾਂ ਨਿਰਮਲ ਸਿੰਘ ਮੁਆਈ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦਿਆਂ ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।
- Download Babushahi App
-
-