ਚੰਨੀ ਬੋਲੇ- "ਵਚਨ ਦਿੰਦਾ ਹਾਂ, ਸਰਕਾਰ ਆਉਣ 'ਤੇ... ਜਾਂ ਸਰਕਾਰ ਰਹੂਗੀ ਜਾਂ ਗੈਂਗਸਟਰਵਾਦ"
ਚੰਨੀ ਬੋਲੇ ਆਪਣੇ ਅੰਦਾਜ਼ ਵਿੱਚ ਰਾਵਣ ਮੇਘਨਾਦ ਅਤੇ ਕੁੰਭਕਰਨ ਨੂੰ ਪੰਜਾਬ ਤੋਂ ਕਰਨਾ ਹੈ ਬਾਹਰ
ਕੁਲਵਿੰਦਰ ਸਿੰਘ
ਅੰਮ੍ਰਿਤਸਰ 21 ਅਕਤੂਬਰ 2026- ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਹਰ ਵਰੇ ਮਨਾਏ ਜਾਣ ਵਾਲੇ ਦੁਸ਼ਹਿਰੇ ਸਮਾਗਮ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਪਹੁੰਚੇ ਜਿੱਥੇ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਨਿਸ਼ਾਨੇ ਲਾਉਂਦੇ ਹੋਏ ਰਾਵਣ ਮੇਘਨਾਦ ਅਤੇ ਕੁੰਭਕਰਨ ਨੂੰ ਕੇਜਰੀਵਾਲ ਭਗਵੰਤ ਮਾਨ ਅਤੇ ਸਿਸੋਦੀਆ ਦਾ ਪੁਤਲਾ ਕਿਹਾ ਉਹਨਾਂ ਕਿਹਾ ਕਿ ਇਹਨਾਂ ਰਾਵਣ ਦੇ ਪੁਤਲਿਆਂ ਨੂੰ ਹੁਣ ਪੰਜਾਬ ਤੋਂ ਬਾਹਰ ਕੱਢਣ ਦੀ ਲੋੜ ਹੈ ਅਤੇ ਰਾਮਰਾਜ ਸਥਾਪਿਤ ਕਰਨ ਦੀ ਲੋੜ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਲੈ ਕੇ ਆਉਣ ਤਾਂ ਕਿ ਇੱਥੇ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਮਾਹੌਲ ਪੈਦਾ ਹੋ ਸਕੇ ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਤਿੰਨ ਪੁਤਲੇ ਨਸ਼ਾ ਗੈਂਗਸਟਰਵਾਦ ਅਤੇ ਭਰਿਸ਼ਟਾਚਾਰ ਦਾ ਪ੍ਰਤੀਕ ਦੱਸੇ ਗਏ ਅਤੇ ਉਹਨਾਂ ਕਿਹਾ ਕਿ ਅੱਜ ਇਹ ਤਿੰਨੇ ਹਰਨਾਕਸ ਸਾੜਨ ਦਾ ਵੇਲਾ ਆ ਗਿਆ ਹੈ ਉਹਨਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਲਿਆਉਣ ਦੀ ਅਪੀਲ ਵੀ ਕੀਤੀ ਸਾਬਕਾ ਵਿਧਾਇਕ ਅਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਜੁਗਲ ਕਿਸ਼ੋਰ ਸ਼ਰਮਾ ਵੱਲੋਂ ਕਿਹਾ ਗਿਆ ਕਿ ਜਦ ਵੀ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਆਈ ਹੈ ਉਦੋਂ ਹੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਬਣਿਆ ਹੈ
ਸਾਬਕਾ ਮੁੱਖ ਮੰਤਰੀ ਚੰਨੀ ਨੇ ਮੌਜੂਦਾ ਸਰਕਾਰ ਤੇ ਨਿਸ਼ਾਨੇ ਲਾਉਂਦੇ ਹੋਏ ਕਿਹਾ ਕਿ ਇਹ ਸਰਕਾਰ ਜੋ ਨਸ਼ਾ ਖਤਮ ਕਰਨ ਅਤੇ ਰੋਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ ਆਪਣੇ ਵਾਦਿਆਂ ਨੂੰ ਪੂਰਾ ਨਹੀਂ ਕਰ ਸਕੀ ਅਤੇ ਇਸ ਵਾਰ ਉਹਨਾਂ ਨੂੰ ਯਕੀਨ ਹੈ ਕਿ ਲੋਕ ਇਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਉਣਗੇ
ਵਚਨ ਦਿੰਦਾ ਹਾਂ ਸਰਕਾਰ ਰਹੂਗੀ ਜਾਂ ਫਿਰ ਗੈਂਗਸਟਰਵਾਦ
ਚੰਨੀ ਨੇ ਆਪਣੇ ਅੰਦਾਜ਼ ਵਿੱਚ ਬੋਲਦੇ ਹੋਏ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਚਰਨਜੀਤ ਸਿੰਘ ਚੰਨੀ ਜਿਸ ਗੱਲ ਤੇ ਸਟੈਂਡ ਲੈ ਗਿਆ ਉਸ ਤੋਂ ਫਿਰ ਪਿੱਛੇ ਨਹੀਂ ਹਟਦਾ ਅਤੇ ਅੱਜ ਉਹ ਤੁਹਾਡੇ ਨਾਲ ਵਾਦਾ ਕਰਦਾ ਹੈ ਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਜਾਂ ਤਾਂ ਸਰਕਾਰ ਰਹੂਗੀ ਜਾਂ ਫਿਰ ਗੈਂਗਸਟਰਵਾਦ ਇੰਨਾ ਕਹਿੰਦੇ ਹੀ ਦੁਸਹਿਰਾ ਮੇਲਾ ਵੇਖਣ ਪਹੁੰਚੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਤਾੜੀਆਂ ਨਾਲ ਚੰਨੀ ਦੀ ਗੱਲ ਦਾ ਸਵਾਗਤ ਕੀਤਾ ਗਿਆ
ਇਸ ਮੌਕੇ ਸਾਬਕਾ ਵਿਧਾਇਕ ਹਰ ਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਸਾਬਕਾ ਜਿਲਾ ਪ੍ਰਧਾਨ ਸ਼ਹਿਰੀ ਅਸ਼ਵਨੀ ਕੁਮਾਰ ਪੱਪੂ ਫਤਿਹ ਵੱਡੀ ਗਿਣਤੀ ਵਿੱਚ ਕਾਂਗਰਸੀ ਕੌਂਸਲਰ ਅਤੇ ਵਰਕਰ ਮੌਜੂਦ ਸਨ
- Download Babushahi App
-
-