ਖਾਲਸਾਈ ਬੋਲਿਆਂ ਨਾਲ ਗੂੰਜਿਆ ਨਾਂਦੇੜ; ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ
ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ, ਵਿਸ਼ੇਸ਼ ਬੱਘੀਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ
ਅੰਮ੍ਰਿਤਸਰ:- 21 ਅਕਤੂਬਰ 2026- ਦੁਸਹਿਰੇ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ ਗਿਆ। ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ। ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਦੁਸਹਿਰੇ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ-ਬਾਬਾ ਨਰਿੰਦਰ ਸਿੰਘ ਕਾਰ ਸੇਵਾ ਲੰਗਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਜਥੇ ਬਾਬਾ ਬਲਦੇਵ ਸਿੰਘ ਵੱਲਾ ਜਥੇ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਸੁਖਜੀਤ ਸਿੰਘ ਕਨੱਈਆ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਇਹ ਮਹੱਲਾ ਗੁੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਆਪਣੇ ਪਰੰਪਰਾਗਤ ਮਾਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਦੇ ਨੇੜੇ ਖੁਲੇ ਮੈਦਾਨ ਵਿਖੇ ਪੁੱਜਾ। ਨਿਹੰਗ ਸਿੰਘਾਂ ਦੇ ਮੁਖੀ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਖੁਲੇ ਮੈਦਾਨ ਵਿੱਚ ਪਹੁੰਚੇ।
ਰਸਤੇ ਵਿੱਚ ਵੱਖ ਸੰਗਤਾਂ ਸੰਪਰਦਾਵਾਂ ਨੇ ਸਿੰਘਾਂ ਦੇ ਸਵਾਗਤ ਲਈ ਠੰਡੇ ਮਿੱਠੇ ਜਲ ਅਤੇ ਫੱਲਾਂ ਦੇ ਲੰਗਰ ਲਗਾਏ ਹੋਏ ਸਨ। ਜਿਥੇ ਨਿਹੰਗ ਸਿੰਘਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾਏ। ਮਹੱਲੇ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਹਾਥੀਆਂ, ਊਠਾਂ ਦਾ ਕਾਫਲਾ ਸ਼ਾਮਲ ਸੀ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।
ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਦੁਸਹਿਰੇ ਦੀ ਵਧਾਈ ਦੇਂਦਿਆਂ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਦੂਰੋਂ ਨੇੜਿਓ ਪਹੁੰਚੀਆਂ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇ: ਬਾਬਾ ਜੋਗਾ ਸਿੰਘ ਮੁਖੀ ਤਰਨਾਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਮੱਘਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
- Download Babushahi App
-
-