ਪਾਵਰਲਿਫਟਿੰਗ ਵਿੱਚ ਸੋਨ ਤਮਗਾ ਜਿੱਤਣ ’ਤੇ ਰਜਿੰਦਰ ਸਿੰਘ ਰੂਬੀ ਨੂੰ ਕਾਲਕਾ ਵੱਲੋਂ ਵਧਾਈ
ਨਵੀਂ ਦਿੱਲੀ 21 ਅਕਤੂਬਰ,2026 (ਮਨਮੋਹਨ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਾਮਨਵੈਲਥ ਚੈਂਪੀਅਨਸ਼ਿਪ ਕੈਨੇਡਾ-2026 ਵਿੱਚ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ’ਤੇ ਸਰਦਾਰ ਰਜਿੰਦਰ ਸਿੰਘ ਰੂਬੀ ਨੂੰ ਦਿਲੋਂ ਵਧਾਈ ਦਿੱਤੀ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਸਰਦਾਰ ਰਜਿੰਦਰ ਸਿੰਘ ਰੂਬੀ ਦੀ ਇਹ ਸ਼ਾਨਦਾਰ ਪ੍ਰਾਪਤੀ ਸਮੁੱਚੇ ਸਿੱਖ ਭਾਈਚਾਰੇ ਲਈ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮੰਚ ’ਤੇ ਆਪਣੇ ਹੁਨਰ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਲੋਹਾ ਮਨਵਾਉਂਦਿਆਂ ਸੋਨ ਤਮਗਾ ਹਾਸਲ ਕਰਨਾ ਉਨ੍ਹਾਂ ਦੀ ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਰਦਾਰ ਰਜਿੰਦਰ ਸਿੰਘ ਰੂਬੀ ਨੂੰ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਸਫ਼ਲਤਾਵਾਂ ਬਖ਼ਸ਼ਣ, ਤਾਂ ਜੋ ਉਹ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਦੇਸ਼ ਅਤੇ ਸਿੱਖ ਭਾਈਚਾਰੇ ਦਾ ਨਾਮ ਹੋਰ ਰੌਸ਼ਨ ਕਰਦੇ ਰਹਿਣ।
- Download Babushahi App
-
-