ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 22 ਅਕਤੂਬਰ 2026 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 02 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ ਰੱਖੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਕਰਨ ਲਈ ਇੱਕ ਪੋਲਿੰਗ ਸਟੇਸ਼ਨ ਦੀ ਗਿਣਤੀ 1200 ਨਿਰਧਾਰਿਤ ਕੀਤੀ ਗਈ ਹੈ ਪਰ ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਾਂ ਦੀ ਗਿਣਤੀ ਵਾਲਾ ਕੋਈ ਵੀ ਪੋਲਿੰਗ ਬੂਥ ਨਹੀਂ ਹੈ ਪਰ ਵੋਟਰਾਂ ਦੀ ਸਹੂਲਤ ਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 54-ਬੱਸੀ ਪਠਾਣਾਂ(ਅ.ਜ) ਵਿੱਚ 02 ਨਵੇਂ ਬੂਥ ਸਰਕਾਰੀ ਐਲੀਮੈਂਟਰੀ ਸਕੂਲ, ਬਦੇਸ਼ ਖੁਰਦ, ਸਰਕਾਰੀ ਮਿਡਲ ਸਕੂਲ, ਧਿਆਨੂ ਮਾਜਰਾ, ਬਣਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ 573 ਪੋਲਿੰਗ ਸਟੇਸ਼ਨ ਹਨ ਅਤੇ 02 ਨਵੇਂ ਪੋਲਿੰਗ ਸਟੇਸ਼ਨ ਬਨਣ ਨਾਲ ਕੁੱਲ 575 ਪੋਲਿੰਗ ਸਟੇਸ਼ਨ ਹੋ ਜਾਣਗੇ , ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ 054- ਬਸੀ ਪਠਾਣਾ ਵਿੱਚ 185 ਪੋਲਿੰਗ ਸਟੇਸ਼ਨ ਹੋਣਗੇ। ਜਦਕਿ ਚੋਣ ਹਲਕਾ 55-ਫਤਿਹਗੜ੍ਹ ਸਾਹਿਬ ਵਿੱਚ 214 ਪੋਲਿੰਗ ਸਟੇਸ਼ਨ ਅਤੇ 56-ਅਮਲੋਹ ਵਿਖੇ 176 ਪੋਲਿੰਗ ਸਟੇਸ਼ਨ ਹਨ,ਇਨ੍ਹਾਂ ਦੋਵੇਂ ਵਿਧਾਨਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੋਈ ਤਜਵੀਜ਼ ਨਹੀਂ ਪ੍ਰਾਪਤ ਹੋਈ
ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਅਸ਼ੌਕ ਗੌਤਮ, ਸ੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਮੋਹਣ ਸਿੰਘ ਭੱਟਮਾਜਰਾ, ਸੁਖਵਿੰਦਰ ਸਿੰਘ,ਬਹੁਜਨ ਸਮਾਜ ਪਾਰਟੀ ਤੋਂ ਹਰੀਸ਼ ਅਗਰਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ
- Download Babushahi App
-
-