ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਾਂਝਪਨ ਦੇ ਰੋਗਾਂ ਦੀ ਮੁਫ਼ਤ ਜਾਂਚ ਦਾ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 22 ਅਕਤੂਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਦਿਆਂ ਅੱਜ ਬਾਂਝਪਨ ਦੀ ਸਮੱਸਿਆ ਨਾਲ ਜੂਝ ਰਹੇ ਜੋੜਿਆਂ ਦੀਆਂ ਬਿਮਾਰੀਆਂ ਦੀ ਮੁਫਤ ਜਾਂਚ ਕੀਤੀ ਗਈ । ਇਸ ਕੈਂਪ ਵਿੱਚ ਦੂਰ-ਦੁਰਾਡੇ ਤੋਂ ਆਏ ਕੁੱਲ 122 ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ ਉਨ੍ਹਾਂ ਨੂੰ ਡਾਕਟਰੀ ਸਲਾਹ ਦਿੱਤੀ ਗਈ । ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਮੈਡੀਕਲ ਸੁਪਰਡੈਂਟ ਡਾ ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਵਿਚ ਹਸਪਤਾਲ ਦੇ ਡਾ. ਸ਼ਵੇਤਾ ਬਾਗਰੀਆ ( ਬਾਂਝਪਨ, ਜੱਚਾ-ਬੱਚਾ ਅਤੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਹਿਰ) ਨੇ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ 122 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ । ਉਹਨਾਂ ਕਿਹਾ ਕਿ ਦੱਸਿਆ ਕਿ ਬਾਂਝਪਨ ਕੋਈ ਸਰਾਪ ਨਹੀਂ, ਸਗੋਂ ਇੱਕ ਬਿਮਾਰੀ ਹੈ ਜਿਸਦਾ ਸਮੇਂ ਸਿਰ ਸਹੀ ਇਲਾਜ ਸੰਭਵ ਹੈ। ਹਸਪਤਾਲ ਵੱਲੋਂ ਬਾਂਝਪਣ ਦੀ ਸਮੱਸਿਆ ਨਾਲ ਜੂਝ ਰਹੇ ਜੋੜਿਆਂ ਦੀ ਮਦਦ ਕਰਨ ਲਈ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਮੁਫ਼ਤ ਡਾਕਟਰੀ ਸਲਾਹ ਪ੍ਰਦਾਨ ਕਰਨ ਤੋਂ ਇਲਵਾ ਮੁਫਤ ਥਾਇਰਾਇਡ ਟੈਸਟ, ਮੁਫਤ 3 ਮਹੀਨੇ ਵਾਲਾ ਸ਼ੂਗਰ ਟੈਸਟ, ਮੁਫਤ ਯੂਰਿਕ ਐਸਿਡ ਟੈਸਟ, ਮੁਫਤ ਨਿਊਰੋਪੈਥੀ ਜਾਂਚ, ਪੁਰਸ਼ਾਂ ਦੇ ਸ਼ਕਰਾਣੂਆਂ ਦੀ ਜਾਂਚ ਟੈਸਟ ਮੁਫਤ, ਗਰਭਵਤੀ ਔਰਤਾਂ ਅਤੇ ਪੀ.ਸੀ.ਓ.ਡੀ. ਤੇ ਪੀ.ਸੀ.ਓ.ਐੱਸ ਨਾਲ ਪੀੜਤ ਔਰਤਾਂ ਲਈ ਅਲਟਰਾ ਸਾਊਂਡ ਸਕੈਨ ਵੀ ਮੁਫਤ ਕੀਤਾ ਗਿਆ । ਜਦ ਕਿ ਮਰੀਜ਼ਾਂ ਪੀ.ਸੀ.ਓ.ਡੀ. ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਅਤੇ ਲਕੋਰੀਆ ਦੀ ਜਾਂਚ (ਪੈਪ ਸਮੀਅਰ) ਦੇ ਟੈਸਟਾਂ ਉੱਤੇ ਵੀ 50 ਫ਼ੀਸਦੀ ਦੀ ਭਾਰੀ ਛੋਟ ਦਿੱਤੀ ਗਈ। । ਡਾ. ਸ਼ਵੇਤਾ ਬਾਗਰੀਆ ਨੇ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਕਤ ਬਿਮਾਰੀਆਂ ਤੋਂ ਬਚਾਅ ਸਬੰਧੀ ਵੀ ਜਾਗਰੁਕ ਕੀਤਾ । ਡਾ. ਸ਼ਵੇਤਾ ਬਾਗਰੀਆ ਨੇ ਮਰੀਜ਼ਾਂ ਨੂੰ ਸਹੀ ਖਾਣ-ਪੀਣ, ਨਿਯਮਤ ਕਸਰਤ, ਤਣਾਅ ਮੁਕਤ ਜੀਵਨ ਅਤੇ ਸਮੇਂ ਸਿਰ ਡਾਕਟਰੀ ਜਾਂਚ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਬਾਂਝਪਨ ਲਈ ਸਿਰਫ਼ ਔਰਤ ਹੀ ਨਹੀਂ, ਪੁਰਸ਼ ਵੀ ਬਰਾਬਰ ਜ਼ਿੰਮੇਵਾਰ ਹੋ ਸਕਦੇ ਹਨ, ਇਸ ਲਈ ਦੋਵਾਂ ਦੀ ਜਾਂਚ ਜ਼ਰੂਰੀ ਹੁੰਦੀ ਹੈ । ਇਸ ਮੌਕੇ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਜੋਤੀ ਰਾਣੀ ਉ ਪੀ ਡੀ ਇੰਚਾਰਜ ਅਤੇ ਹਸਪਤਾਲ ਸਟਾਫ ਵੀ ਹਾਜ਼ਰ ਸੀ ।
- Download Babushahi App
-
-