ਗੇਜਾ ਰਾਮ ਵਾਲਮੀਕੀ ਨੇ ਦੇਸ਼ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਕੀਤੀ
ਨਵੀਂ ਦਿੱਲੀ / ਚੰਡੀਗੜ੍ਹ:(ਦੀਪਕ ਜੈਨ)
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕੀ ਨੇ ਇੱਕ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਦੇਸ਼ ਦੇ ਮਾਨਯੋਗ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਵਿਸ਼ੇਸ਼ ਭੇਟ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਪ੍ਰਮੁੱਖ ਆਗੂ ਅਤੇ ਪਤਵੰਤੇ ਸੱਜਣ ਵੀ ਮੌਜੂਦ ਸਨ।
ਇਸ ਮੁਲਾਕਾਤ ਦੌਰਾਨ ਸ਼੍ਰੀ ਗੇਜਾ ਰਾਮ ਵਾਲਮੀਕੀ ਨੇ ਆਉਣ ਵਾਲੀ 26 ਅਕਤੂਬਰ ਨੂੰ ਆ ਰਹੇ ਭਗਵਾਨ ਵਾਲਮੀਕੀ ਦੇ ਪਾਵਨ ਪ੍ਰਗਟ ਦਿਵਸ ਦੇ ਮੌਕੇ 'ਤੇ ਉਪ ਰਾਸ਼ਟਰਪਤੀ ਨੂੰ ਭਗਵਾਨ ਵਾਲਮੀਕੀ ਜੀ ਦਾ ਇੱਕ ਸੁੰਦਰ ਮੂਰਤੀ ਸਰੂਪ ਭੇਟ ਕੀਤਾ।
ਇس ਦੇ ਨਾਲ ਹੀ, ਉਨ੍ਹਾਂ ਨੇ 31 ਅਕਤੂਬਰ ਨੂੰ ਸਰਹਿੰਦ ਮੰਡੀ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਵਿਖੇ ਰਾਜ ਪੱਧਰ 'ਤੇ ਆਯੋਜਿਤ ਕੀਤੇ ਜਾ ਰਹੇ ਭਗਵਾਨ ਵਾਲਮੀਕੀ ਜੀ ਦੇ ਸਮਾਗਮ ਦਾ ਅਧਿਕਾਰਤ ਨਿਮੰਤਰਣ ਕਾਰਡ ਵੀ ਉਪ ਰਾਸ਼ਟਰਪਤੀ ਜੀ ਨੂੰ ਸੌਂਪਿਆ।
ਮਾਨਯੋਗ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਇਸ ਨਿਮੰਤਰਣ ਨੂੰ ਬਹੁਤ ਖ਼ੁਸ਼ੀ ਨਾਲ ਸਵੀਕਾਰ ਕੀਤਾ ਅਤੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੀਆਂ ਅਗਾਊਂ ਮੁਬਾਰਕਬਾਦਾਂ ਦਿੱਤੀਆਂ।
- Download Babushahi App
-
-