ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਵਿੱਚ ਅਹਿਮ ਨਿਯੁਕਤੀਆਂ
ਚੰਡੀਗੜ੍ਹ 22 ਅਕਤੂਬਰ- ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸਰਬਜੀਤ ਸਿੰਘ ਝਿੰਜਰ ਨੇ ਯੁਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਕੁਝ ਹੋਰ ਮਿਹਨਤੀ ਨੌਂਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਉਪਰ ਬਣਦਾ ਸਨਮਾਨ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰਾਂ ਸ ਨਵਜਿੰਦਰ ਸਿੰਘ ਗਾਂਧੀ ਨੰ ਜਿਲਾ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਸ ਜਸਪ੍ਰੀਤ ਸਿੰਘ ਰਾਣਾ ਨੂੰ ਜਿਲਾ ਪ੍ਰਧਾਨ ਪਠਾਨਕੋਟ, ਸ ਹਰਸਿਮਰ ਸਿੰਘ ਹਰਜੀ ਬਾਜਵਾ ਜਿਲਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ) ਅਤੇ ਸ ਅਰਵਿੰਦਰ ਸਿੰਘ ਹੁਸੈਨਪੁਰ ਨੂੰ ਜਿਲਾ ਹੁਸ਼ਿਆਰਪੁਰ (ਦਿਹਾਤੀ) ਦਾ ਪ੍ਰਧਾਨ ਬਣਾਇਆ ਗਿਆ ਹੈ।
- Download Babushahi App
-
-