ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਸਸਕਾਰ ਸਬੰਧੀ ਅਹਿਮ ਫੈਸਲਾ
Prab
ਮਾਨਸਾ, 22 ਅਕਤੂਬਰ 2026: ਅੱਜ ਪਰਮਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਪਰਿਵਾਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਨੂੰ ਲੈ ਕੇ ਅਗਲਾ ਫੈਸਲਾ ਲਿਆ ਜਾਵੇਗਾ।
ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਕੀ ਸਰਕਾਰ ਪਰਿਵਾਰ ਦੀਆਂ ਮੰਗਾਂ ਮੰਨ ਕੇ ਇਸ ਮਾਮਲੇ ਦਾ ਹੱਲ ਕੱਢੇਗੀ ਜਾਂ ਫਿਰ ਇਹ ਸੰਘਰਸ਼ ਹੋਰ ਲੰਮਾ ਖਿੱਚੇਗਾ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
- Download Babushahi App
-
-