ਬਠਿੰਡਾ:ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਧਰਨਾ ਅਤੇ ਰੋਸ ਮਾਰਚ
ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ
ਅਸ਼ੋਕ ਵਰਮਾ
ਬਠਿੰਡਾ ,22 ਅਕਤੂਬਰ 2026 :ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਅੱਜ ਦੂਜੇ ਦਿਨ ਵੀ ਟੀਚਰ ਹੋਮ ਬਠਿੰਡਾ ਵਿਖੇ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਸ਼ਾਲ ਧਰਨਾ ਦਿੱਤਾ ਅਤੇ ਰੋਸ ਮਾਰਚ ਕੀਤਾ ਗਿਆ। ਪ੍ਰੈੱਸ ਨਾਮ ਬਿਆਨ ਜਾਰੀ ਕਰਦਿਆਂ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਹੜਤਾਲੀ ਮੁਲਾਜ਼ਮਾਂ ਨੂੰ ਧਮਕੀ ਪੱਤਰ ਕੱਢਣ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰੇ।ਅੱਜ ਦੇ ਇਸ ਇਕੱਠ ਨੂੰ ਸਾਥੀ ਗੁਰਮੇਲ ਸਿੰਘ ਖਾਲਸਾ,ਬਲਰਾਜ ਮੌੜ,ਬਲਦੇਵ ਸਿੰਘ, ਕਰਮਜੀਤ ਸਿੰਘ ਸਿੱਧੂ,ਅਰੁਣ ਕੁਮਾਰ, ਐਸ ਐਸ ਯਾਦਵ,ਧੰਨਾ ਸਿੰਘ,ਆਤਮ ਤੇਜ ਸਿੰਘ, ਅਜੀਤ ਪਾਲ ਸਿੰਘ,ਗੁਰਤੇਜ ਸਿੰਘ ਗਿੱਲ, ਰਾਜਵੀਰ ਸਿੰਘ ਮਾਨ,ਸੁਖਮਿੰਦਰ ਸਿੰਘ ਬਰਾੜ ,ਬਲਜਿੰਦਰ ਸਿੰਘ, ਹਰਨੇਕ ਗਹਿਰੀ,ਪ੍ਰਿੰ: ਰਣਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਨਾਂ ਕਰਨਾ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ 'ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾਂ ਕੀਤੇ ਜਾਣਾ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾਂ ਕੀਤੇ ਜਾਣਾ, ਏਸੀਪੀ ਸਕੀਮ ਬਹਾਲ ਨਾਂ ਕੀਤੇ ਜਾਣਾ, 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ, ਪਰਖ ਕਾਲ ਦੌਰਾਨ ਪੂਰੀ ਤਨਖਾਹ ਨਾਂ ਦਿੱਤੇ ਜਾਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਮਿਲਤ ਨਾਂ ਕੀਤੇ ਜਾਣਾ, 16 ਮਈ 2023 ਦੀ ਪਾਲਿਸੀ ਰੱਦ ਕਰਕੇ ਸਪੈਸ਼ਲ ਕਾਡਰ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਨਾਂ ਕੀਤੇ ਜਾਣਾ ਅਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ।
ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਵਲ 8% ਮਹਿੰਗਾਈ ਭੱਤਾ ਲਾਗੂ ਕਰਕੇ ਇਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹੋਣ। ਆਗੂਆਂ ਨੇ ਕਿਹਾ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।
- Download Babushahi App
-
-