AAP MLA ਭੋਲਾ ਗਰੇਵਾਲ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਕਿਉਂ ਹਟਾਇਆ ਗਿਆ? ਸਪੱਸ਼ਟੀਕਰਨ ਜਾਰੀ (ਸਪੀਕਰ ਦੇ ਹੁਕਮਾਂ ਦੀ ਕਾਪੀ ਵੀ ਪੜ੍ਹੋ)
Ravi Jakhu/ Babushahi Network
ਚੰਡੀਗੜ੍ਹ, 22 ਅਕਤੂਬਰ 2026- ਪੰਜਾਬ ਵਿਧਾਨ ਸਭਾ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ, ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ।
Read Full Story and notification- ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ AAP MLA ਦੀ ਮੈਂਬਰਸ਼ਿਪ ਖਾਰਜ, ਨੋਟੀਫਿਕੇਸ਼ਨ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਾਣਯੋਗ ਮੈਂਬਰ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ।
Read order Copy-
ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।
- Download Babushahi App
-
-