ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੜ੍ਹਦੀ ਕਲਾ ਨਾਲ ਸੰਪੂਰਨ ਹੋਇਆ ਗੁਰਮਤਿ ਸਮਾਗਮ
*ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ*
ਬੰਗਾ 23 ਅਕਤੂਬਰ ( ) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ) ਨਵਾਂਸ਼ਹਿਰ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ । ਸਮਾਗਮ ਦਾ ਆਰੰਭ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਇਆ । ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਗੁਰਬਾਣੀ ਵਿਚ ਔਰਤਾਂ ਨੂੰ ਦਿੱਤੇ ਗਏ ਸਤਿਕਾਰ ਅਤੇ ਬਰਾਬਰੀ ਦੇ ਹੱਕ ਲਈ ਗੁਰ ਇਤਿਹਾਸ ਵਿਚੋਂ ਪ੍ਰਮਾਣ ਦੇ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ । ਸਮਾਗਮ ਦੀ ਸੰਪੂਰਨਤਾ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੁੱਖ ਸੇਵਾਦਾਰ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਹਾਜ਼ਰ ਸੰਗਤਾਂ, ਰਾਗੀ ਜਥਿਆਂ ਅਤੇ ਪ੍ਰਚਾਰਕ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪਸਾਰ ਲਈ ਹਰ ਸਾਲ ਕਰਵਾਏ ਜਾਂਦੇ ਇਹਨਾਂ ਧਾਰਮਿਕ ਸਮਾਗਮਾਂ ਦੀ ਭਰਪੂਰ ਸ਼ਲਾਘਾ ਕੀਤੀ । ਸ. ਢਾਹਾਂ ਨੇ ਆਪਣੇ ਸੰਬੋਧਨ ਵਿਚ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਸੋਚ ਅਤੇ ਲਗਨ ਸਦਕਾ ਅੱਜ ਢਾਹਾਂ ਕਲੇਰਾਂ ਦੀ ਧਰਤੀ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਰਗੀ ਵੱਡੀ ਸਿਹਤ ਸੰਸਥਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਲ ਰਹੇ ਹਨ, ਜੋ ਇਲਾਕੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ । ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਗੁਰਮਤਿ ਸਮਾਗਮ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਹਾਰਦਿਕ ਧੰਨਵਾਦ ਕੀਤਾ । ਉਹਨਾਂ ਨੇ ਸੁਸਾਇਟੀ ਵਲੋਂ ਸਮਾਜ ਭਲਾਈ ਅਤੇ ਧਾਰਮਿਕ ਖੇਤਰ ਵਿਚ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਸੰਗਤਾਂ ਨੂੰ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਵਿਚ ਪਹੁੰਚ ਕੇ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਅਪੀਲ ਕੀਤੀ । ਸਮਾਗਮ ਦੌਰਾਨ ਟਰੱਸਟ ਅਤੇ ਸੁਸਾਇਟੀ ਵਲੋਂ ਪਹੁੰਚੇ ਹੋਏ ਪਤਵੰਤੇ ਸੱਜਣਾਂ ਅਤੇ ਸਹਿਯੋਗੀ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ ।
ਇਸ ਸਮਾਗਮ ਵਿਚ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇਦਾਰ ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਬਹਾਦਰ ਸਿੰਘ ਮਜਾਰੀ, ਬੂਟਾ ਸਿੰਘ ਢੰਢੂਹਾ, ਬਲਦੇਵ ਸਿੰਘ ਜੱਸੋ ਮਜਾਰਾ, ਬਾਬਾ ਦਲਜੀਤ ਸਿੰਘ ਕਰੀਹਾ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਜਿੰਦਰਜੀਤ ਸਿੰਘ ਸੋਢੀ ਮੀਰੀ ਪੀਰੀ ਸੁਖਮਨੀ ਸੇਵਾ ਸੁਸਾਇਟੀ, ਉੱਤਮ ਸਿੰਘ ਸੇਠੀ ਨਵਾਂਸ਼ਹਿਰ, ਤਰਲੋਕ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ, ਹਕੀਕਤ ਸਿੰਘ, ਡਾ: ਭਗਵਾਨ ਸਿੰਘ, ਕੁਲਜਿੰਦਰਜੀਤ ਸਿੰਘ ਸੋਢੀ, ਬਲਦੇਵ ਸਿੰਘ, ਰਮਨੀਕ ਸਿੰਘ, ਰਾਮਪਾਲ ਰਾਏ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਕੁਲਜੀਤ ਸਿੰਘ ਖਾਲਸਾ, ਅਮਰੀਕ ਸਿੰਘ ਸੇਠੀ, ਬੀਬੀ ਜਸਵਿੰਦਰ ਕੌਰ ਪ੍ਰਧਾਨ ਇਸਤਰੀ ਸਤਸੰਗ ਸਭਾ ਬੰਗਾ, ਬੀਬੀ ਰਣਜੀਤ ਕੌਰ, ਜਥੇਦਾਰ ਰਸ਼ਪਾਲ ਸਿੰਘ ਲਾਦੀਆਂ, ਮਾਸਟਰ ਸੁਖਦੇਵ ਸਿੰਘ ਬੰਗਾ, ਗਿਆਨੀ ਦਲਜੀਤ ਸਿੰਘ ਢਾਹਾਂ, ਸਤਵਿੰਦਰ ਸਿੰਘ ਸੈਕਟਰੀ ਨੌਰਾ, ਜੋਗਿੰਦਰ ਸਿੰਘ ਅਰੋੜਾ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ, ਸਤਵੀਰ ਸਿੰਘ ਜੀਂਦੋਵਾਲ, ਹਰਪ੍ਰੀਤ ਸਿੰਘ ਜੀਂਦੋਵਾਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਰਮਨ ਕੁਮਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਕੁਲਜੀਤ ਸਿੰਘ, ਜਸਵੀਰ ਸਿੰਘ ਮਜਾਰੀ, ਰਣਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਜੋਗਾ ਰਾਮ, ਸੁਰਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਸੁਖਪ੍ਰੀਤ ਸਿੰਘ ਚਾਹਲ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸਮੂਹ ਸਟਾਫ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ । ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ ।
- Download Babushahi App
-
-