ਪਰਵਿੰਦਰ ਝੋਟਾ ਕਤਲ ਕਾਂਡ: ਮੁੱਖ ਮੁਲਜ਼ਮ ਅਸ਼ਵਨੀ ਸਮੇਤ 4 ਮੁਲਜ਼ਮਾਂ ਦਾ ਮਿਲਿਆ ਰਿਮਾਂਡ
Ravi Jakhu/ Prab
ਮੁਹਾਲੀ/ਮਾਨਸਾ, 23 ਅਕਤੂਬਰ, 2026:
ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਮੋਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਦਾ ਪੰਜ ਦਿਨਾਂ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਹੁਣ ਸੀਬੀਆਈ ਅਗਲੇ ਪੰਜ ਦਿਨਾਂ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕਰੇਗੀ ਅਤੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਏਗੀ। ਇਸ ਪੁੱਛਗਿੱਛ ਦੌਰਾਨ ਕਿਹੜੇ ਨਵੇਂ ਤੱਥ ਸਾਹਮਣੇ ਆਉਂਦੇ ਹਨ, ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਸਿਆਸਤ 'ਚ ਆਉਣ ਬਾਰੇ ਪਰਿਵਾਰ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ
ਦੂਜੇ ਪਾਸੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ ਸਿਆਸਤ ਵਿੱਚ ਆਉਣ ਦੀਆਂ ਚਰਚਾਵਾਂ ਨੂੰ ਲੈ ਕੇ ਵੀ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ।
ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੀ ਪਤਨੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚ ਕਦਮ ਰੱਖਣ ਦਾ ਕੋਈ ਇਰਾਦਾ ਨਹੀਂ ਹੈ। ਪਰਿਵਾਰ ਮੁਤਾਬਕ ਉਨ੍ਹਾਂ ਦੀ ਪਹਿਲੀ ਅਤੇ ਸਭ ਤੋਂ ਵੱਡੀ ਤਰਜੀਹ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣਾ ਹੈ।
ਹੁਣ ਦੇਖਣਾ ਹੋਵੇਗਾ ਕਿ ਸੀਬੀਆਈ ਦੀ ਪੰਜ ਦਿਨਾਂ ਦੀ ਪੁੱਛਗਿੱਛ ਦੌਰਾਨ ਕਿਹੜੇ ਨਵੇਂ ਖੁਲਾਸੇ ਹੁੰਦੇ ਹਨ ਅਤੇ ਜਾਂਚ ਆਉਣ ਵਾਲੇ ਦਿਨਾਂ ਵਿੱਚ ਕਿਹੜਾ ਨਵਾਂ ਮੋੜ ਲੈਂਦੀ ਹੈ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਕੀਤੀ ਜਾ ਰਹੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਗੇ ਕੀ ਕਾਰਵਾਈ ਹੁੰਦੀ ਹੈ, ਇਸ 'ਤੇ ਵੀ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ।
- Download Babushahi App
-
-